ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਚੋਣ ਨਤੀਜਿਆਂ ਮਗਰੋਂ ਸਭ ਤੋਂ ਵੱਡੀ ਪਾਰਟੀ ਬਣ ਕੇ ਵਾਪਸੀ ਕਰਨ ਵਾਲੀ ਕਾਂਗਰਸ ਦੇ ਇਨ੍ਹਾਂ ਤਿੰਨਾਂ ਸੂਬਿਆਂ ਚ ਮੁੱਖ ਮੰਤਰੀ ਕੌਣ ਹੋਵੇਗਾ, ਇਸ ਦਾ ਫੈਸਲਾ ਜਲਦ ਹੀ ਕੀਤਾ ਜਾ ਸਕਦਾ ਹੈ। ਇਸ ਲਈ ਕਾਂਗਰਸ ਸੂਬਿਆਂ ਦੇ ਨਵੇਂ ਚੁਣੇ ਗਏ ਵਿਧਾਇਕਾਂ ਅਤੇ ਵਰਕਰਾਂ ਦੀ ਸਲਾਹ ਵੀ ਲੈ ਰਹੀ ਹੈ। ਇਸ ਗੱਲ ਦਾ ਖੁਲਾਸਾ ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਸਵੇਰ ਸੰਸਦ ਭਵਨ ਚ ਪੱਤਰਕਾਰਾਂ ਨਾਲ ਕੀਤਾ।
ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ, ਸਾਡੀ ਪਾਰਟੀ ਚ ਸਾਰਿਆਂ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਜਿਨ੍ਹਾਂ ਚ ਵਿਧਾਇਕ ਅਤੇ ਵਰਕਰ ਸ਼ਾਮਲ ਹਨ, ਜਿਨ੍ਹਾਂ ਦੀ ਸਲਾਹ ਮਗਰੋਂ ਇੱਕਜੁੱਟ ਹੋ ਕੇ ਫੈਸਲਾ ਲਿਆ ਜਾਵੇਗਾ। ਛੇਤੀ ਹੀ ਤਿੰਨਾਂ ਸੂਬਿਆਂ ਚ ਮੁੱਖ ਮੰਤਰੀਆਂ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।
#WATCH Congress President Rahul Gandhi: We are taking inputs from different people in the party. We are taking inputs from MLAs, from workers. You will see a Chief Minister soon pic.twitter.com/worICTzGqN
— ANI (@ANI) December 13, 2018
ਦੱਸਣਯੋਗ ਹੈ ਕਿ ਮੁੱਖ ਮੰਤਰੀਆਂ ਦੇ ਨਾਂ ਦੀ ਚੋਣ ਕਰਨ ਲਈ ਅੱਜ ਰਾਹੁਲ ਗਾਂਧੀ ਨੇ ਸੀਨੀਅਰ ਕਾਂਗਰਸੀਆਂ ਨੂੰ ਦਿੱਲੀ ਸੱਦਿਆ ਹੈ। ਇਨ੍ਹਾਂ ਸਾਰਿਆਂ ਆਗੂਆਂ ਨਾਲ ਰਾਹੁਲ ਨੇ ਮੀਟਿੰਗ ਵੀ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਰਾਜਸਥਾਨ ਚ ਅਸ਼ੋਕ ਗਿਹਲੋਤ ਨੂੰ ਮੁੱਖ ਮੰਤਰੀ ਅਤੇ ਸਚਿੱਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੀ ਕੁਰਸੀ ਤੇ ਬਿਠਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸੀਪੀ ਜੋਸ਼ੀ ਨੂੰ ਵੀ ਉਪ ਮੁੱਖ ਮੰਤਰੀ ਬਣਾਉਣ ਤੇ ਵਿਚਾਰ ਕੀਤਾ ਜਾ ਰਿਹਾ ਹੈ।