ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਨੇ ਅਸ਼ੋਕ ਗਹਿਲੋਤ ਨੂੰ ਬਣਾਇਆ ਰਾਜਸਥਾਨ ਦਾ CM, ਸਚਿੱਨ ਹੋਣਗੇ ਡਿਪਟੀ CM

1 / 2ਰਾਹੁਲ ਨੇ ਅਸ਼ੋਕ ਗਹਿਲੋਤ ਨੂੰ ਬਣਾਇਆ ਰਾਜਸਥਾਨ ਦਾ CM, ਸਚਿੱਨ ਹੋਣਗੇ ਡਿਪਟੀ CM

2 / 2ਰਾਹੁਲ ਨੇ ਅਸ਼ੋਕ ਗਹਿਲੋਤ ਨੂੰ ਬਣਾਇਆ ਰਾਜਸਥਾਨ ਦਾ CM, ਸਚਿੱਨ ਹੋਣਗੇ ਡਿਪਟੀ CM

PreviousNext

ਰਾਜਸਥਾਨ ਵਿਧਾਨ ਸਭਾ ਚੋਣਾਂ ਚ ਕਾਂਗਰਸ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਖਿੱਚਧੂਹ ਆਖਰਕਾਰ ਸ਼ੁੱਕਰਵਾਰ ਨੂੰ ਖ਼ਤਮ ਹੋ ਗਈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਰਕਰਾਂ ਅਤੇ ਵਿਧਾਇਕਾਂ ਤੋਂ ਫੀਡਬੈਕ ਲੈਣ ਮਗਰੋਂ ਅਸ਼ੋਕ ਗਹਿਲੋਤ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ ਜਦਕਿ ਸਚਿੱਨ ਪਾਇਲਟ ਨੂੰ ਰਾਜਸਥਾਨ ਦਾ ਉਪ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕਰ ਲਿਆ ਹੈ। ਅਸ਼ੋਕ ਗਹਿਲੋਤ ਰਾਜਸਥਾਨ ਦੇ ਤੀਜੀ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਂਲਣਗੇ।

 

ਮੁੱਖ ਮੰਤਰੀ ਦਾ ਐਲਾਨ ਹੋਣ ਮਗਰੋਂ ਅਸ਼ੋਕ ਗਹਿਲੋਤ ਨੇ ਰਾਹੁਲ ਗਾਂਧੀ, ਲੋਕਾਂ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਰਾਜਸਥਾਨ ਚ ਸੁਸ਼ਾਸਨ ਲਿਆਵਾਂਗੇ। ਸਾਡੀ ਸਰਕਾਰ ਦੇ ਸਮੇਂ ਜਿਹੜੇ ਪ੍ਰੋਜੈਕਟ ਰੋਕੇ ਗਏ ਸਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ।

 

ਦੱਸਣਯੋਗ ਹੈ ਕਿ ਕਾਂਗਰਸ ਬਹੁਮਤ ਪ੍ਰਾਪਤ ਕਰਨ ਮਗਰੋਂ ਸੱਤਾ ਬਣਾਉਣ ਦਾ ਦਾਅਵਾ ਪੇਸ਼ ਕਰ ਚੁੱਕੀ ਹੈ। 199 ਸੀਟਾਂ ਤੇ ਹੋਈਆਂ ਚੋਣਾਂ ਚ ਕਾਂਗਰਸ 99 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਈ ਹੈ ਅਤੇ ਇੱਕ ਸੀਟ ਕਾਂਗਰਸ ਦੀ ਭਾਈਵਾਲ ਰਾਸ਼ਟਰੀ ਲੋਕਦਲ ਨੇ ਜਿੱਤੀ ਹੈ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul made Ashok Gehlot the Chief Minister of Rajasthan Sachin will be deputy CM