ਤੇਲੰਗਾਨਾ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਨੂੰ ਰਵਾਇਤੀ ਤੌਰ ’ਤੇ ਸ਼ੁਰੂ ਕਰਨ ਲਈ ਭਾਰਤੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਸੂਬੇ ’ਚ 7 ਦਸੰਬਰ ਨੂੰ ਵੋਟਾਂ ਪੈਣੀਆਂ ਹਨ। ਨੋਟੀਫਿਕੇਸ਼ਨ ਮੁਤਾਬਕ 19 ਨਵੰਬਰ ਤਕ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾਣਗੇ। 20 ਨਵੰਬਰ ਨੂੰ ਇਨ੍ਹਾਂ ਦੀ ਜਾਂਚ-ਪੜਤਾਲ ਹੋਵੇਗੀ। 22 ਨਵੰਬਰ ਤਕ ਨਾਂ ਵਾਪਸ ਲਏ ਜਾ ਸਕਣਗੇ। ਵੋਟਾਂ ਦੀ ਗਿਣਤੀ 11 ਦਸੰਬਰ ਨੂੰ ਹੋਵੇਗੀ।