ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟੀਡੀਪੀ ਮੁਖੀ ਨਾਲ ਰਾਹੁਲ ਗਾਂਧੀ ਦੀ ਮੁਲਾਕਾਤ, ਗੱਠਜੋੜ ਬਾਰੇ ਚਰਚਾ

ਟੀਡੀਪੀ ਮੁਖੀ ਨਾਲ ਰਾਹੁਲ ਗਾਂਧੀ ਦੀ ਮੁਲਾਕਾਤ

ਤੇਲਗੂ ਦੇਸ਼ਮ ਪਾਰਟੀ ਦੇ ਸੁਪਰੀਮੋ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਹਨ ਸੂਤਰਾਂ ਨੇ ਦੱਸਿਆ ਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨਾਲ ਲੋਹਾ ਲੈਣ ਲਈ ਲਈ ਨਾਇਡੂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ

 

ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਸੂਤਰਾਂ ਨੇ ਦੱਸਿਆ ਕਿ ਨਾਇਡੂ ਦੁਪਹਿਰ ਕਰੀਬ ਤਿੰਨ ਵਜੇ ਰਾਹੁਲ ਗਾਂਧੀ ਦੇ ਨਿਵਾਸ 'ਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਤੇਲੰਗਾਨਾ 'ਚ 7 ਦਸੰਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਦੋਵਾਂ ਦਲਾਂ ਵਿਚਾਲੇ ਗੱਠਜੋੜ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ

 

ਮੰਨਿਆ ਜਾ ਰਿਹਾ ਹੈ ਕਿ ਦੋਵਾਂ ਪਾਰਟੀਆਂ ਦੇ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ ਭਾਜਪਾ ਦੇ ਭਾਈਵਾਲ ਰਹੇ ਨਾਇਡੂ ਨੇ ਇਸ ਸਾਲ ਦੀ ਸ਼ੁਰੂਆਤ 'ਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਨੂੰ ਛੱਡ ਦਿੱਤਾ ਸੀ, ਉਨ੍ਹਾਂ ਦੀ ਨਾਰਾਜ਼ਗੀ ਸੀ ਕਿ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਨਹੀਂ ਮਿਲਿਆ

 

27 ਅਕਤੂਬਰ ਨੂੰ ਨਾਇਡੂ ਨੇ ਬਸਪਾ ਪ੍ਰਮੁੱਖ ਮਾਇਆਵਤੀ, ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਤੇ ਸਾਬਕਾ ਭਾਜਪਾ ਆਗੂ ਯਸ਼ਵੰਤ ਸਿਨਹਾ ਨਾਲ ਮੁਲਾਕਾਤ ਕੀਤੀ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Telugu Desham Party chief meets Rahul Gandhi