ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਲੱਗੀ ਰੋਕ

ਪ੍ਰਧਾਨ ਮੰਤਰੀ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਲੱਗੀ ਰੋਕ

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਉੱਤੇ ਬਣੀ ਫ਼ਿਲਮ ਦੀ ਰਿਲੀਜ਼ ਉੱਤੇ ਰੋਕ ਲਾ ਦਿੱਤੀ ਹੈ। ਇਹ ਫ਼ਿਲਮ 11 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ। ਇਹ ਜਾਣਕਾਰੀ ਖ਼ਬਰ ਏਜੰਸੀ ਪੀਟੀਆਈ ਨੇ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਇਸ ਫ਼ਿਲਮ ਦੇ ਰਿਲੀਜ਼ ਉੱਤੇ ਇਹ ਰੋਕ ਚੋਣਾਂ ਮੁਕੰਮਲ ਹੋਣ ਤੱਕ ਜਾਰੀ ਰਹੇਗੀ।

 

 

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਉੱਤੇ ਆਧਾਰਤ ਫ਼ਿਲਮ ਦੀ ਸਕ੍ਰੀਨਿੰਗ ਉੱਤੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦਿਆਂ ਰੋਕ ਲਾਈ ਹੈ। ਕਮਿਸ਼ਨ ਨੇ ਬੁੱਧਵਾਰ ਨੂੰ ਆਪਣੇ ਹੁਕਮ ਵਿੱਚ ਕਿਹਾ ਕਿ ਚੋਣਾਂ ਦੌਰਾਨ ਕਿਸੇ ਫ਼ਿਲਮ ਦੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਜੋ ਕਿਸੇ ਸਿਆਸੀ ਪਾਰਟੀ ਜਾਂ ਸਿਆਸੀ ਆਗੂ ਦੇ ਚੋਣ ਹਿਤਾਂ ਦੀ ਪੁਸ਼ਤ–ਪਨਾਹੀ ਕਰਦੀ ਹੋਵੇ।

 

 

ਚੋਣ ਕਮਿਸ਼ਨ ਨੇ ਇਸ ਫ਼ਿਲਮ ਉੱਤੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦਿਆਂ ਰੋਕ ਲਾਈ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਾਂਗਰਸ ਦੇ ਇੱਕ ਕਾਰਕੁੰਨ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਬਣੀ ਫ਼ਿਲਮ ਦੇ ਰਿਲੀਜ਼ ਉੱਤੇ ਰੋਕ ਲਾਉਣ ਦੀ ਅਪੀਲ ਕੀਤੀ ਗਈ ਸੀ।

 

 

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਫ਼ਿਲਮ ਦੀ ਰਿਲੀਜ਼ ਉੱਤੇ ਰੋਕ ਲਾਉਣ ਦੀ ਮੰਗ ਵਾਲੀ ਪਟੀਸ਼ਨ ਉੱਤੇ ਸੁਣਵਾਈ ਨਹੀਂ ਕਰ ਰਿਹਾ ਹੈ ਕਿਉਂਕਿ ਪਟੀਸ਼ਨ ਪਰਪੱਕ ਨਹੀਂ ਹੈ। ਫ਼ਿਲਮ ਨੂੰ ਹਾਲੇ ਸੈਂਸਰ ਬੋਰਡ ਨੇ ਵੀ ਪ੍ਰਮਾਣਿਤ ਨਹੀਂ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BIOPIC on PM will not be released tomorrow