ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਸ ਬਾਲੀਵੁੱਡ ਅਦਾਕਾਰ ਦੀ ਮਾਂ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖ਼ਲ

ਬਾਲੀਵੁੱਡ ਅਦਾਕਾਰ ਸੱਤਿਆਜੀਤ ਦੂਬੇ ਦੀ ਮਾਂ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੱਤਿਆਜੀਤ ਨੇ ਖ਼ੁਦ ਸੋਸ਼ਲ ਮੀਡੀਆ 'ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਅਦਾਕਾਰ ਨੇ ਆਪਣੀ ਮਾਂ ਦੀ ਸਿਹਤ ਬਾਰੇ ਵਿਸਥਾਰ 'ਚ ਦੱਸਿਆ ਹੈ।
 

 
 
 
 
 
 
 
 
 
 
 
 
 

We shall over come, sooner than later. Love and light.

A post shared by सत्यजीत/Satyajeet Dubey (@satyajeetdubey) on

 

ਸੱਤਿਆਜੀਤ ਨੇ ਇੰਸਟਾਗ੍ਰਾਮ 'ਤੇ ਦੱਸਿਆ ਹੈ ਕਿ ਉਨ੍ਹਾਂ ਦੀ ਮਾਂ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਕਿਹਾ, "ਪਿਛਲੇ ਕੁਝ ਦਿਨ ਮੇਰੀ ਮਾਂ, ਭੈਣ ਤੇ ਮੇਰੇ ਲਈ ਕੁਝ ਮੁਸ਼ਕਲ ਸਾਬਤ ਹੋਏ ਹਨ। ਕੁਝ ਦਿਨਾਂ ਤੋਂ ਮੇਰੀ ਮਾਂ ਦੀ ਹਾਲਤ ਠੀਕ ਨਹੀਂ ਸੀ। ਉਨ੍ਹਾਂ ਨੂੰ ਸਿਰ ਦਰਦ ਤੇ ਤੇਜ਼ ਬੁਖਾਰ ਸੀ। ਅਸੀਂ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਅਤੇ ਉਹ ਪਾਜ਼ੀਟਿਵ ਮਿਲੀ। ਉਨ੍ਹਾਂ ਨੂੰ ਨਾਨਾਵਤੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਮੈਨੂੰ ਉਮੀਦ ਹੈ ਕਿ ਉਹ ਹੋਰ ਮਜ਼ਬੂਤ ਹੋ ਕੇ ਛੇਤੀ ਹੀ ਘਰ ਪਰਤ ਆਉਣਗੇ। ਮੈਨੂੰ ਤੇ ਮੇਰੀ ਭੈਣ ਨੂੰ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ।"

 

ਸੱਤਿਆਜੀਤ ਨੇ ਆਪਣੀ ਪੋਸਟ ਵਿੱਚ ਕੋਰੋਨਾ ਵਾਰੀਅਰਜ਼ ਦੀ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ, "ਮੈਂ ਆਪਣੇ ਦੋਸਤ, ਗੁਆਂਢੀਆਂ, ਬੀਐਮਸੀ ਵਰਕਰਾਂ ਅਤੇ ਡਾਕਟਰਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਉਨ੍ਹਾਂ ਦਾ ਪਿਆਰ ਬੇਮਿਸਾਲ ਹੈ।" ਸੱਤਿਆਜੀਤ ਨੇ ਆਪਣੀ ਪੋਸਟ ਵਿੱਚ ਇੱਕ ਦਿਲਚਸਪ ਕਿੱਸਾ ਵੀ ਸਾਂਝਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਇੱਕ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਚਿੰਤਾ ਨਾ ਕਰਨ ਦੀ ਗੱਲ ਕਹੀ। ਪੁਲਿਸ ਕਰਮਚਾਰੀ ਨੇ ਸੱਤਿਆਜੀਤ ਨੂੰ ਬੇਝਿਝਕ ਕਾਲ ਕਰਨ ਅਤੇ ਮਦਦ ਮੰਗਣ ਲਈ ਕਿਹਾ ਹੈ।
 

 

ਦੱਸ ਦੇਈਏ ਕਿ ਸੱਤਿਆਜੀਤ ਦੂਬੇ ਨੇ ਆਪਣੇ ਕਰੀਅਰ ਦੀ ਸ਼ੁਰੂਆਤੀ ਫ਼ਿਲਮ 'ਆਲਵੇਜ਼ ਕਭੀ-ਕਭੀ' ਨਾਲ ਕੀਤੀ ਸੀ। ਇਸ ਤੋਂ ਇਲਾਵਾ ਉਹ ਲੱਕ-ਲੱਕ ਕੀ ਬਾਤ, ਬਾਂਕੇ ਦੀ ਕ੍ਰੇਜ਼ੀ ਬਾਰਾਤ 'ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ 'ਝਾਂਸੀ ਕੀ ਰਾਣੀ' ਅਤੇ 'ਮਹਾਰਾਜ ਕੀ ਜੈ ਹੋ' ਵਰਗੇ ਸੀਰੀਅਲਾਂ ਵਿੱਚ ਨਜ਼ਰ ਆ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bollywood Actor Satyajeet Dubey Mother Coronavirus Tests positive