ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਅਮਿਤਾਭ ਬੱਚਨ ਸਮੇਤ ਬਾਲੀਵੁੱਡ ਵੱਲੋਂ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀਆਂ

​​​​​​​ਅਮਿਤਾਭ ਬੱਚਨ ਸਮੇਤ ਬਾਲੀਵੁੱਡ ਵੱਲੋਂ ਸੁਸ਼ਮਾ ਸਵਰਰਾਜ ਨੂੰ ਸ਼ਰਧਾਂਜਲੀਆਂ

ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਦੇਸ਼ ਤੇ ਵਿਦੇਸ਼ ਦੇ ਲਗਭਗ ਸਾਰੇ ਹੀ ਆਗੂ ਸੋਸ਼ਲ ਮੀਡੀਆ ਉੱਤੇ ਸ਼ਰਧਾਂਜਲੀਆਂ ਭੇਟ ਕਰ ਰਹੇ ਹਨ। ਸ੍ਰੀਮਤੀ ਸੁਸ਼ਮਾ ਸਵਰਾਜ ਦਾ ਕੱਲ੍ਹ 67 ਸਾਲ ਦੀ ਉਮਰ ’ਚ ਦਿਲ ਦਾ ਦੌਰਾ ਪੈ ਜਾਣ ਕਾਰਨ ਦਿੱਲੀ ਦੇ ਏਮਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਸੀ।

 

 

ਬਾਲੀਵੁੱਡ ਦੇ ਅਦਾਕਾਰ ਤੇ ਅਦਾਕਾਰਾਵਾਂ ਵੱਲੋਂ ਹੁਣ ਸੁਸ਼ਮਾ ਸਵਰਾਜ ਨੂੰ ਵੱਡੇ ਪੱਧਰ ਉੱਤੇ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਅਮਿਤਾਭ ਬੱਚਨ ਨੇ ਵੀ ਇਸ ਮੌਕੇ ਸੋਗ ਪ੍ਰਗਟ ਕਰਦਿਆਂ ਆਪਣੇ ਇੱਕ ਟਵੀਟ ਰਾਹੀਂ ਸ਼ਰਧਾਂਜਲੀ ਭੇਟ ਕੀਤੀ ਹੈ।

 

 

ਅਮਿਤਾਭ ਬੱਚਨ ਨੇ ਟਵੀਟ ਕਰ ਕੇ ਸੁਸ਼ਮਾ ਸਵਰਾਜ ਦੇਹਾਂਤ ਦੀ ਖ਼ਬਰ ਨੂੰ ਬਹੁਤ ਦੁਖਦਾਈ ਦੱਸਿਆ ਹੈ। ਉਨ੍ਹਾਂ ਲਿਖਿਆ ਹੈ ਕਿ ਸ੍ਰੀਮਤੀ ਸੁਸ਼ਮਾ ਸਵਰਾਜ ਇੱਕ ਬਹੁਤ ਹੀ ਸ਼ਕਤੀਸ਼ਾਲੀ ਸਿਆਸੀ ਆਗੂ, ਮਿਲਣਸਾਰ ਸ਼ਖ਼ਸੀਅਤ ਤੇ ਇੱਕ ਅਦਭੁਤ ਬੁਲਾਰੇ ਸਨ। ‘ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ’

 

 

ਅਮਿਤਾਭ ਬੱਚਨ ਨੇ ਦੇਹਾਂਤ ਦੀ ਖ਼ਬਰ ਸੁਣਨ ਤੋਂ ਬਾਅਦ ਇਹ ਟਵੀਟ ਦੇਰ ਰਾਤੀਂ ਕੀਤਾ ਹੈ। ਰਾਤੀਂ 9 ਕੁ ਵਜੇ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਸੁਸ਼ਮਾ ਸਵਰਾਜ ਨੂੰ ਦਿੱਲੀ ਦੇ ਏਮਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਕੁਝ ਸਮੇਂ ਬਾਅਦ ਹੀ ਉਹ ਅਕਾਲ ਚਲਾਣਾ ਕਰ ਗਏ।

 

 

ਜਿਸ ਵੇਲੇ ਸ੍ਰੀਮਤੀ ਸੁਸ਼ਮਾ ਸਵਰਾਜ ਦਾ ਦੇਹਾਂਤ ਹੋਇਆ, ਉਸ ਵੇਲੇ ਉਨ੍ਹਾਂ ਦੇ ਪਤੀ ਤੇ ਪਰਿਵਾਰ ਦੇ ਹੋਰ ਮੈਂਬਰ ਉਨ੍ਹਾਂ ਨਾਲ ਮੌਜੂਦ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bollywood including Amitabh Bachchan pay tributes to Sushma Swaraj