ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜ਼ੁਰਗ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ `ਚ ਸੁਧਾਰ

ਪ੍ਰਸਿੱਧ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ `ਚ ਸੁਧਾਰ ਹੋ ਰਿਹਾ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਛੁੱਟੀ ਮਿਲ ਸਕਦੀ ਹੈ। ਲੰਘੇ ਦਿਨਾਂ ਚ ਉਨ੍ਹਾਂ ਨੂੰ ਨਿਮੋਨੀਆ ਦੇ ਇਲਾਜ ਲਈ ਲੀਲਾਵਤੀ ਹਸਪਤਾਲ `ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 

95 ਸਾਲਾ ਅਦਾਕਾਰ ਵਾਰ-ਵਾਰ ਨਿਮੋਨੀਆ ਦਾ ਸ਼ਿਕਾਰ ਹੋ ਰਹੇ ਸਨ। ਉਨ੍ਹਾਂ ਦੇ ਪਰਿਵਾਰਕ ਦੋਸਤ ਫੈਸਲ ਫਾਰੂਕੀ ਨੇ ਦਿਲੀਪ ਦੇ ਅਧਿਕਾਰਕ ਟਵਿਟਰ ਹੈਂਡਲ `ਤੇ ਇਹ ਜਾਣਕਾਰੀ ਦਿੱਤੀ ਹੈ। ਇਸ `ਚ ਕਿਹਾ ਗਿਆ ਹੈ ਕਿ ਦਿਲੀਪ ਕੁਮਾਰ ਨੂੰ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।

 

 

ਟਵੀਟ `ਚ ਲਿਖਿਆ ਹੈ, ‘ਉਪਰ ਵਾਲੇ ਦਾ ਧੰਨਵਾਦ। ਦਿਲੀਪ ਕੁਮਾਰ ਸਾਬ੍ਹ `ਤੇ ਇਲਾਜ ਦਾ ਅਸਰ ਹੋ ਰਿਹਾ ਹੈ ਤੇ ਹੁਣ ਉਨ੍ਹਾਂ ਦੀ ਸਿਹਤ ਬੇਹਤਰ ਹੈ। ਡਾਕਟਰਾਂ ਮੁਤਾਬਕ ਸਭ ਕੁਝ ਠੀਕ-ਠਾਕ ਚੱਲਦਾ ਰਿਹਾ ਤਾਂ ਉਨ੍ਹਾਂ ਨੂੰ ਹਸਪਤਾਲ `ਚੋਂ ਕੱਲ ਛੁੱਟੀ ਮਿਲ ਸਕਦੀ ਹੈ।`

 

ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮਾਮੂਲੀ ਨਿਮੋਨੀਆ ਦੇ ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।       

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Elderly improve the health of actor Dilip Kumar