ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਿੱਪੀ ਗਰੇਵਾਲ ਦੇ ਘਰ ਆਈ ਵੱਡੀ ਖੁਸ਼ੀ, ਪਤਨੀ ਨੇ ਬੇਟੇ ਨੂੰ ਜਨਮ ਦਿੱਤਾ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਵਿੱਚ ਕਾਫ਼ੀ ਕੁਝ ਹਾਸਿਲ ਕੀਤਾ ਹੈ। ਗਿੱਪੀ ਨੇ ਇੱਕ ਉੱਘੇ ਗਾਇਕ, ਅਦਾਕਾਰ ਤੇ ਨਿਰਦੇਸ਼ਕ ਵੱਜੋਂ ਪ੍ਰੰਸ਼ਸ਼ਕਾਂ ਦੇ ਦਿਲਾਂ ਵਿੱਚ ਆਪਣੀ ਇੱਕ ਵੱਖਰੀ ਥਾਂ ਬਣਾਈ ਹੈ। ਗਿੱਪੀ ਗਰੇਵਾਲ ਨੂੰ ਅੱਜ ਇੱਕ ਹੋਰ ਵੱਡੀ ਖੁਸ਼ਖਬਰੀ ਮਿਲੀ ਹੈ।
 

ਦਰਅਸਲ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਕੌਰ ਨੇ ਮੋਹਾਲੀ 'ਚ ਬੇਟੇ ਨੂੰ ਜਨਮ ਦਿੱਤਾ ਹੈ, ਜਿਸ ਦੀਆਂ ਤਸਵੀਰਾਂ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ''ਤੇ ਸ਼ੇਅਰ ਕੀਤੀਆਂ ਹਨ। ਗਿੱਪੀ ਨੇ ਇੰਸਟਾਗ੍ਰਾਮ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਤਿੰਨੇ ਬੇਟੇ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ 'ਚ ਲਿਖਿਆ, ''Other things may change us, but we start and end with the family Shukar Datiya''। ਗਿੱਪੀ ਗਰੇਵਾਲ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਦੋ ਬੇਟੇ ਹਨ ਜਿਨ੍ਹਾਂ ਦੇ ਨਾਂ ਏਕ ਓਮਕਾਰ ਸਿੰਘ ਗਰੇਵਾਲ ਅਤੇ ਗੁਰਫ਼ਤਿਹ ਸਿੰਘ ਗਰੇਵਾਲ ਹੈ।


 

ਜ਼ਿਕਰਯੋਗ ਹੈ ਕਿ ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਗੀਤਾਂ ਨਾਲ ਸਾਲ 2002 ਵਿੱਚ ਕੀਤੀ। ਗਿੱਪੀ ਗਰੇਵਾਲ ਦਾ ਅਸਲ ਨਾਂਅ ਰੁਪਿੰਦਰ ਸਿੰਘ ਗਰੇਵਾਲ ਹੈ। ਗਿੱਪੀ ਦਾ ਜਨਮ 2 ਜਨਵਰੀ 1983 ਨੂੰ ਪੰਜਾਬ ਦੇ ਪਿੰਡ ਕੂਮ ਕਲਾਂ (ਜ਼ਿਲ੍ਹਾ ਲੁਧਿਆਣਾ) ਵਿੱਚ ਹੋਇਆ। ਉਨ੍ਹਾਂ ਦਾ ਵਿਆਹ ਰਵਨੀਤ ਕੌਰ ਨਾਲ ਹੋਇਆ ਹੈ। ਗਿੱਪੀ ਨੇ ਆਪਣੇ ਛੋਟੇ ਬੇਟੇ ਦੇ ਨਾਂਅ 'ਤੇ ਆਪਣਾ ਪ੍ਰੋਡਕਸ਼ਨ ਹਾਊਸ ਖੋਲ੍ਹਿਆ ਹੈ। ਸ਼ੁਰੂ ਵਿੱਚ ਗਿੱਪੀ ਨੇ ਹੋਟਲ ਮੈਨੇਜਮੈਂਟ ਦੀ ਡਿਗਰੀ ਪੂਰੀ ਕੀਤੀ ਅਤੇ ਦਿੱਲੀ ਵਿੱਚ ਇੱਕ ਵੇਟਰ ਵਜੋਂ 6500 ਰੁਪਏ ਵਿੱਚ ਕੰਮ ਕੀਤਾ। ਫਿਰ ਉਸ ਨੇ ਕੈਨੇਡਾ ਜਾ ਕੇ ਸਿਕਿਓਰਟੀ ਗਾਰਡ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ।
 

ਗਿੱਪੀ ਗਰੇਵਾਲ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਸਾਲ 2010 ਵਿੱਚ ‘ਮੇਲ ਕਰਾਦੇ ਰੱਬਾ’ ਤੋਂ ਇੱਕ ਸਹਾਇਕ ਭੂਮਿਕਾ ਨਾਲ ਕੀਤੀ ਸੀ। ਫਿਰ ਉਹ ਫ਼ਿਲਮ 'ਜਿਹਨੇ ਮੇਰਾ ਦਿਲ ਲੁੱਟੀਆ' ਵਿੱਚ ਮੁੱਖ ਭੂਮਿਕਾ 'ਚ ਨਜ਼ਰ ਆਏ। ਇਹ ਫ਼ਿਲਮ ਪੰਜਾਬੀ ਸਿਨੇਮਾ ਦੀ ਸਭ ਤੋਂ ਵੱਡੀ ਹਿੱਟ ਸਾਬਿਤ ਹੋਈ। ਅਪ੍ਰੈਲ 2012 ਵਿੱਚ, ਗਿੱਪੀ ਨੇ ਫ਼ਿਲਮ ‘ਮਿਰਜ਼ਾ - ਦਿ ਅਨਟੋਲਡ ਸਟੋਰੀ’ਵਿੱਚ ਨਜ਼ਰ ਆਏ ਜੋ ਬਾਕਸ ਆਫਿਸ ‘ਤੇ ਹਿੱਟ ਹੋਈ ਸੀ। ਜੁਲਾਈ 2012 ਵਿੱਚ, ਉਨ੍ਹਾਂ ਦੀ ਫ਼ਿਲਮ ‘ਕੈਰੀ ਓਨ ਜੱਟਾ’ ਆਈ ਜੋ ਸਿਨੇਮਾ ਘਰਾਂ ਤੇ ਬਾਕਸ ਆਫਿਸ 'ਤੇ ਹਿੱਟ ਰਹੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:gippy grewal and his wife ravneet kaur blessed with a baby boy