ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਰਹੂਮ ਵਿਨੋਦ ਖੰਨਾ ਦੀ ਪਹਿਲੀ ਪਤਨੀ ਗੀਤਾਂਜਲੀ ਖੰਨਾ ਦਾ ਦੇਹਾਂਤ

ਮਰਹੂਮ ਵਿਨੋਦ ਖੰਨਾ ਦੀ ਪਹਿਲੀ ਪਤਨੀ ਗੀਤਾਂਜਲੀ ਖੰਨਾ ਦਾ ਦੇਹਾਂਤ

ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਐੱਮਪੀ ਰਹੇ ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਹਿਲੀ ਪਤਨੀ ਗੀਤਾਂਜਲੀ ਦਾ ਦੇਹਾਂਤ ਹੋ ਗਿਆ ਹੈ। ਬਾਲੀਵੁੱਡ `ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦੋਵੇਂ ਪੁੱਤਰ ਅਕਸ਼ੇ ਖੰਨਾ ਤੇ ਰਾਹੁਲ ਖੰਨਾ ਸਦਮੇ `ਚ ਹਨ।


ਸ੍ਰੀਮਤੀ ਗੀਤਾਂਜਲੀ ਨੇ ਮਹਾਰਾਸ਼ਟਰ ਦੇ ਰਾਏਗੜ੍ਹ ਜਿ਼ਲ੍ਹੇ ਦੇ ਮਾਂਡਵਾ ਵਿਖੇ ਆਖ਼ਰੀ ਸਾਹ ਲਿਆ। ਦਿਲ ਦੌਰਾ ਪੈ ਕਾਰਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਂਦਾ ਗਿਆ, ਜਿੱਥੇ ਉਨ੍ਹਾਂ ਦਮ ਤੋੜ ਦਿੱਤਾ।


ਇਹ ਖ਼ਬਰ ਇੱਕ ਪੱਤਰਕਾਰ ਨੇ ਟਵੀਟ ਕਰ ਕੇ ਸਾਂਝੀ ਕੀਤੀ। ਉਸ ਨੇ ਲਿਖਿਆ ਕਿ ਵਿਨੋਦ ਖੰਨਾ ਦੀ ਪਹਿਲੀ ਪਤਨੀ ਗੀਤਾਂਜਲੀ ਖੰਨਾ ਅਤੇ ਅਕਸ਼ੇ ਖੰਨਾ ਦੀ ਮਾਂ ਅੱਜ ਇਸ ਦੁਨੀਆ ਤੋਂ ਚੱਲ ਵਸੇ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gitanjali First wife of Vinod Khanna dies