ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਪਿਲ ਸ਼ਰਮਾ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ, ਵੇਖਦੇ ਹੀ ਫਿਦਾ ਹੋਏ ਫੈਨਜ਼

ਟੀਵੀ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇੱਕ ਮਹੀਨੇ ਪਹਿਲਾਂ ਬੇਟੀ ਦੇ ਪਿਤਾ ਬਣ ਗਏ ਹਨ। 10 ਦਸੰਬਰ ਨੂੰ ਕਪਿਲ ਦੀ ਪਤਨੀ ਗਿੰਨੀ ਚਤਰਥ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਸੀ। ਹੁਣ ਇੱਕ ਮਹੀਨੇ ਬਾਅਦ ਕਪਿਲ ਦੀ ਛੋਟੀ ਪਰੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
 

 

ਸੋਸ਼ਲ ਮੀਡੀਆ 'ਤੇ ਕਪਿਲ ਸ਼ਰਮਾ ਦੇ ਫੈਨ ਕਲੱਬ ਨੇ ਬੇਟੀ ਨੂੰ ਗੋਦ 'ਚ ਚੁੱਕੇ ਕਪਿਲ ਦੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ। ਪਿਛਲੇ ਇੱਕ ਮਹੀਨੇ ਤੋਂ ਕਪਿਲ ਸ਼ਰਮਾ ਦੇ ਫੈਨਜ਼ ਉਸ ਦੀ ਬੇਟੀ ਦੀਆਂ ਤਸਵੀਰਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਹੁਣ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। 

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਕੇ ਹਰ ਕੋਈ ਬੱਚੀ ਦੀ ਚੰਗੀ ਸਿਹਤ ਦੀ ਕਾਮਨਾ ਕਰ ਰਿਹਾ ਹੈ। ਨਾਲ ਹੀ ਕਪਿਲ ਅਤੇ ਗਿੰਨੀ ਨੂੰ ਵੀ ਵਧਾਈ ਦੇ ਰਹੇ ਹਨ। ਕਪਿਲ ਦਾ ਸਟਾਈਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਪਿਲ ਸ਼ਰਮਾ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ। ਦੂਸਰੀ ਤਸਵੀਰ 'ਚ ਉਨ੍ਹਾਂ ਦੀ ਬੇਟੀ ਅਤੇ ਉਹ ਇੱਕ-ਦੂਜੇ ਨੂੰ ਵੇਖ ਰਹੇ ਹਨ।
 

ਮੰਨਿਆ ਜਾ ਰਿਹਾ ਹੈ ਕਿ ਇਹ ਤਸਵੀਰਾਂ ਇਸ ਬੱਚੀ ਦੇ ਜਨਮ ਤੋਂ ਬਾਅਦ ਦੀਆਂ ਹਨ। ਦੱਸ ਦੇਈਏ ਕਿ 10 ਦਸੰਬਰ ਦੀ ਸਵੇਰ ਨੂੰ ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਸੀ, ‘ਸਾਡੇ ਧੀ ਹੋਈ ਹੈ। ਤੁਹਾਡੇ ਅਸ਼ੀਰਵਾਦ ਦੀ ਲੋੜ ਹੈ। ਸਾਰਿਆਂ ਨੂੰ ਪਿਆਰ। ਜੈ ਮਾਤਾ ਦੀ।" ਕਪਿਲ ਦੇ ਟਵੀਟ ਤੋਂ ਬਾਅਦ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਵਧਾਈ ਦੇਣੀ ਸ਼ੁਰੂ ਕਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kapil Sharma Baby Girl Photo Viral On Social Media