ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

28 ਦਿਨਾਂ ਬਾਅਦ ਸਿਹਤਮੰਦ ਹੋ ਕੇ ਘਰੇ ਪਰਤੇ ਗਾਇਕਾ ਲਤਾ ਮੰਗੇਸ਼ਕਰ

ਭਾਰਤ ਰਤਨ ਅਤੇ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਉਹ ਮੁੰਬਈ ਸਥਿਤ ਆਪਣੇ ਘਰ 'ਚ ਵਾਪਸ ਆ ਗਈ ਹੈ। ਇਸ ਦੀ ਜਾਣਕਾਰੀ ਖੁਦ ਲਤਾ ਮੰਗੇਸ਼ਕਰ ਨੇ ਟਵੀਟ ਕਰ ਕੇ ਦਿੱਤੀ। ਲਤਾ ਮੰਗੇਸ਼ਕਰ ਬੀਤੇ 28 ਦਿਨ ਤੋਂ ਹਸਪਤਾਲ 'ਚ ਦਾਖਲ ਸਨ। ਉਨ੍ਹਾਂ ਨੂੰ ਨਿਮੋਨੀਆ ਹੋਇਆ ਸੀ ਅਤੇ ਸਿਹਤ 'ਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਲਤਾ ਮੰਗੇਸ਼ਕਰ ਨੇ ਅੱਜ ਟਵੀਟ ਕਰ ਕੇ ਦੁਆਵਾਂ ਲਈ ਆਪਣੇ ਫੈਨਜ਼ ਦਾ ਧੰਨਵਾਦ ਕੀਤਾ।
 

ਲਤਾ ਮੰਗੇਸ਼ਕਰ ਨੇ ਟਵੀਟ ਕਰ ਕੇ ਕਿਹਾ, "ਨਮਸ਼ਕਾਰ, ਪਿਛਲੇ 28 ਦਿਨ ਤੋਂ ਮੈਂ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਸੀ। ਮੈਨੂੰ ਨਿਮੋਨੀਆ ਹੋਇਆ ਸੀ। ਡਾਕਟਰ ਚਾਹੁੰਦੇ ਸਨ ਕਿ ਮੈਂ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਵਾਪਸ ਜਾਵਾਂ। ਅੱਜ ਮੈਂ ਘਰ ਪਰਤ ਆਈ ਹਾਂ। ਪਰਮਾਤਮਾ ਦੇ ਅਸ਼ੀਰਵਾਦ ਅਤੇ ਤੁਹਾਡੇ ਸਾਰਿਆਂ ਦੇ ਪਿਆਰ ਤੇ ਦੁਆਵਾਂ ਤੋਂ ਮੈਂ ਹੁਣ ਠੀਕ ਹਾਂ। ਮੈਂ ਤੁਹਾਡਾ ਸਾਰਿਆਂ ਦੀ ਧੰਨਵਾਦੀ ਹਾਂ।"
 

ਦੱਸਣਯੋਗ ਹੈ ਕਿ ਲਤਾ ਮੰਗੇਸ਼ਕਰ ਨੂੰ ਭਾਰਤ ਰਤਨ ਤੋਂ ਲੈ ਕੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਦਾਦਾ ਸਾਹਬ ਫਾਲਕੇ ਤੱਕ ਦੇ ਕਈ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ ਹੈ। ਲਤਾ ਮੰਗੇਸ਼ਕਰ ਨੇ ਕਈ ਦਹਾਕਿਆਂ ਤੋਂ ਫਿਲਮ ਇੰਡਸਟਰੀ 'ਚ ਆਪਣੀ ਆਵਾਜ਼ ਦਾ ਜਾਦੂ ਫੈਲਾਇਆ ਹੈ। 28 ਸਤੰਬਰ ਨੂੰ ਹੀ ਲਤਾ ਨੇ ਆਪਣਾ 90ਵਾਂ ਜਨਮਦਿਨ ਮਨਾਇਆ ਸੀ। ਇਕੱਲੇ ਹਿੰਦੀ ਭਾਸ਼ਾ ਚ 1000 ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦੇਣ ਵਾਲੀ ਲਤਾ ਮੰਗੇਸ਼ਕਰ ਨੂੰ 2001 ਚ ਦੇਸ਼ ਦਾ ਸਰਵ ਉੱਚ ਨਾਗਰਿਕ ਸਨਮਾਨ ’ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lata Mangeshkar discharge from hospital give her health update to fans on twitter