ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਧੁਰੀ ਦੀਕਸ਼ਿਤ ਨੇ ਕੋਰੋਨਾ ਵਾਇਰਸ ਵਿਰੁੱਧ ਜੰਗ ’ਚ ਇੰਝ ਪਾਇਆ ਯੋਗਦਾਨ

ਮਾਧੁਰੀ ਦੀਕਸ਼ਿਤ ਨੇ ਕੋਰੋਨਾ ਵਾਇਰਸ ਵਿਰੁੱਧ ਚੱਲ ਰਹੀ ਲੜਾਈ ਵਿਚ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਅਕਾਉਂਟ ਤੋਂ ਦਿੱਤੀ ਹੈ। ਆਪਣੀ ਪੋਸਟ ਚ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਦਾਨ ਕਰਨ ਦੀ ਅਪੀਲ ਵੀ ਕੀਤੀ ਹੈ।

 

ਮਾਧੁਰੀ ਨੇ ਟਵਿੱਟਰ 'ਤੇ ਲਿਖਿਆ,' ਸਾਨੂੰ ਸਾਰਿਆਂ ਨੂੰ ਮਾਨਵਤਾ ਲਈ ਹੱਥ ਮਿਲਾਉਣਾ ਚਾਹੀਦਾ ਹੈ ਤਾਂ ਜੋ ਇਹ ਲੜਾਈ ਜਿੱਤੀ ਜਾ ਸਕੇ। ਮੈਂ ਪ੍ਰਧਾਨ ਮੰਤਰੀ-ਕੇਅਰਜ਼ ਫੰਡ ਅਤੇ ਸੀਐਮ ਰਿਲੀਫ ਫੰਡ ਨੂੰ ਦਾਨ ਕਰ ਰਹੀ ਹਾਂ। ਮਜ਼ਬੂਤ ​​ਰਹੋ ਅਤੇ ਅੱਗੇ ਆਓ।'

 

ਮਾਧੁਰੀ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਸੀਐਮ ਕੇਅਰ ਰਿਲੀਫ ਫੰਡ ਚ ਕਿੰਨਾ ਯੋਗਦਾਨ ਪਾਇਆ ਹੈ। ਹਾਲਾਂਕਿ ਉਨ੍ਹਾਂ ਦੀ ਪੋਸਟ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ। ਲੋਕ ਇਸ ਨੇਕ ਕੰਮ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰ ਰਹੇ ਹਨ।

 

ਮਾਧੁਰੀ ਦੀਕਸ਼ਿਤ ਤੋਂ ਪਹਿਲਾਂ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚ ਦਾਨ ਦਿੱਤਾ ਹੈ। ਇਸ ਸੂਚੀ ਵਿੱਚ ਕਰੀਨਾ ਕਪੂਰ, ਆਲੀਆ ਭੱਟ, ਵਿੱਕੀ ਕੌਸ਼ਲ, ਕਾਰਤਿਕ ਆਰੀਅਨ, ਵਰੁਣ ਧਵਨ, ਅਕਸ਼ੇ ਕੁਮਾਰ, ਰਿਤਿਕ ਰੋਸ਼ਨ, ਭੂਸ਼ਨ ਕੁਮਾਰ, ਸਾਰਾ ਅਲੀ ਖਾਨ ਅਤੇ ਕਪਿਲ ਸ਼ਰਮਾ ਸ਼ਾਮਲ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Madhuri Dixit contributed to the war against Corona virus