ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਜ਼ਾਮੂਦੀਨ ਤਬਲੀਗੀ ਜ਼ਮਾਤ 'ਤੇ ਭੜਕੀ ਰਵੀਨਾ ਟੰਡਨ, ਟਵੀਟ ਕਰਕੇ ਕਹੀ ਇਹ ਗੱਲ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ 'ਚ ਹਾਹਾਕਾਰ ਮਚਾ ਦਿੱਤੀ ਹੈ। ਹਰੇਕ ਦੇਸ਼ ਇਸ ਵਾਇਰਸ ਨਾਲ ਲੜਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਭਾਰਤ 'ਚ 21 ਦਿਨ ਦਾ ਲੌਕਡਾਊਨ ਲਗਾ ਦਿੱਤਾ ਗਿਆ ਹੈ, ਪਰ ਕੁਝ ਲੋਕਾਂ ਦੀ ਲਾਪਰਵਾਹੀ ਕਾਰਨ ਹਰੇਕ ਵਿਅਕਤੀ ਦੀ ਜਾਨ ਖ਼ਤਰੇ 'ਚ ਪੈ ਰਹੀ ਹੈ।
 

ਦਰਅਸਲ, ਹਾਲ ਹੀ ਵਿੱਚ ਨਿਜ਼ਾਮੂਦੀਨ ਦਿੱਲੀ ਵਿੱਚ ਤਬਲੀਗੀ ਜ਼ਮਾਤ ਦੇ ਮਰਕਜ਼ ਨਾਲ ਸਬੰਧਤ 189 ਮਾਮਲੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਤੇ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਦੇ ਨਾਲ ਹੀ ਪੂਰੇ ਦੇਸ਼ 'ਚ ਇਸ ਸਮਾਗਮ 'ਚ ਹਿੱਸਾ ਲੈਣ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਸਮਾਗਮ 'ਚ ਹਿੱਸਾ ਲੈਣ ਵਾਲਿਆਂ 'ਚੋਂ 10 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਵੀ ਹੋ ਚੁੱਕੀ ਹੈ।
 

 

ਇਸ ਮਾਮਲੇ 'ਤੇ ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਰਵੀਨਾ ਟੰਡਨ ਨੇ ਟਵਿੱਟਰ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਦੱਸ ਦੇਈਏ ਕਿ ਅਦਾਕਾਰ ਰਿਸ਼ੀ ਕਪੂਰ ਅਤੇ ਨਵਾਜ਼ੂਦੀਨ ਸਿੱਦੀਕੀ ਨੇ ਵੀ ਇਸ ਮਾਮਲੇ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।
 

ਦੱਸ ਦੇਈਏ ਕਿ ਤਬਲੀਗੀ ਜ਼ਮਾਤ ਦੇ ਮਰਕਜ਼ 'ਚ ਜਿਹੜੇ ਲੋਕ ਸ਼ਾਮਿਲ ਹੋਏ ਸਨ, ਉਹ ਉੱਤਰ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਮਹਾਰਾਸ਼ਟਰ, ਪੱਛਮੀ ਬੰਗਾਲ ਸਮੇਤ ਦੇਸ਼ ਦੇ ਹੋਰ ਸੂਬਿਆਂ 'ਚੋਂ ਆਏ ਸਨ। ਇਨ੍ਹਾਂ ਦੀ ਸੂਬਾ ਪ੍ਰਸ਼ਾਸਨ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਜਦੋਂ ਬਿਹਾਰ ਦੇ ਮਧੂਬਨੀ 'ਚ ਅੰਧਰਾਠਾੜੀ ਸਥਿੱਤ ਮਸਜਿਦ 'ਚ ਪੁਲਿਸ ਪਹੁੰਚੀ ਤਾਂ ਲੋਕਾਂ ਨੇ ਉਨ੍ਹਾਂ 'ਤੇ ਪੱਥਰਬਾਜ਼ੀ ਕੀਤੀ।
 

ਰਵੀਨਾ ਨੇ ਇਸੇ ਸਬੰਧ 'ਚ ਟਵੀਟ ਕੀਤਾ, "ਪੱਥਰਬਾਜ਼ੀ... ਕਿਉਂ, ਕੀ ਇਹ ਉਨ੍ਹਾਂ ਨੇ ਆਪਣੀ ਭਲਾਈ ਲਈ ਕੀਤਾ ਹੈ?" ਰਵੀਨਾ ਦੇ ਇਸ ਟਵੀਟ 'ਤੇ ਹੁਣ ਲੋਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
 

ਦੱਸ ਦੇਈਏ ਕਿ ਰਵੀਨਾ ਤੋਂ ਪਹਿਲਾਂ ਨਵਾਜ਼ੂਦੀਨ ਸਿਦੀਕੀ ਨੇ ਇਸ ਮਾਮਲੇ ਬਾਰੇ ਕਿਹਾ ਸੀ ਕਿ ਇਸ ਤਰੀਕੇ ਨਾਲ ਤੁਸੀਂ ਸਿਰਫ਼ ਆਪਣੀ ਹੀ ਨਹੀਂ ਸਗੋਂ ਦੂਜਿਆਂ ਦੀਆਂ ਜਾਨਾਂ ਵੀ ਖ਼ਤਰੇ 'ਚ ਪਾ ਰਹੇ ਹਾਂ। ਉਨ੍ਹਾਂ ਕਿਹਾ, "ਜੇ ਸਰਕਾਰ ਨੇ ਲੌਕਡਾਊਨ ਕੀਤਾ ਹੈ ਤਾਂ ਇਸ ਦਾ ਮਤਲਬ ਹੈ ਲੌਕਡਾਊਨ। ਇਹ ਮਾਇਨੇ ਨਹੀਂ ਰੱਖਦਾ ਕਿ ਤੁਸੀਂ ਕੌਣ ਹੋ ਜਾਂ ਤੁਸੀਂ ਕਿਹੜੇ ਧਰਮ ਵਿੱਚ ਭਰੋਸਾ ਕਰਦੇ ਹੋ। ਅਜਿਹਾ ਨਾ ਕਰਨ ਨਾਲ ਤੁਸੀਂ ਸਿਰਫ ਆਪਣੀ ਜ਼ਿੰਦਗੀ ਨੂੰ ਖ਼ਤਰੇ 'ਚ ਪਾ ਰਹੇ ਹੋ। ਉਧਰ ਰਿਸ਼ੀ ਕਪੂਰ ਨੇ ਟਵੀਟ ਕਰਕੇ ਐਮਰਜੈਂਸੀ ਦੀ ਮੰਗ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nizamuddin Tablighi Jamaat Coronavirus case Raveena Tandon Gets Angry