ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੂਨਮ ਪਾਂਡੇ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬਾਲੀਵੁੱਡ ਮਾਡਲ ਤੇ ਅਦਾਕਾਰਾ ਪੂਨਮ ਪਾਂਡੇ ਅਤੇ ਉਸ ਦੇ ਬੁਆਏਫ਼ਰੈਂਡ ਸੈਮ ਨੂੰ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਖ਼ਬਰਾਂ ਅਨੁਸਾਰ ਪੁਲਿਸ ਹਿਰਾਸਤ 'ਚ ਲਏ ਜਾਣ ਦਾ ਕਾਰਨ ਲੌਕਡਾਊਨ ਦੀ ਉਲੰਘਣਾ ਮੰਨਿਆ ਜਾ ਰਿਹਾ ਹੈ। ਖ਼ਬਰਾਂ ਹਨ ਕਿ ਉਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
 

'ਟਾਈਮਜ਼ ਨਾਓ' ਦੀ ਇੱਕ ਰਿਪੋਰਟ ਦੇ ਅਨੁਸਾਰ ਅਕਸਰ ਆਪਣੇ ਬੋਲਡ ਤੇ ਹੌਟ ਲੁੱਕ ਕਾਰਨ ਵਿਵਾਦਾਂ ਤੇ ਸੁਰਖੀਆਂ 'ਚ ਰਹਿਣ ਵਾਲੀ ਅਦਾਕਾਰਾ ਪੂਨਮ ਪਾਂਡੇ ਆਪਣੇ ਬੁਆਏਫ਼ਰੈਂਡ ਸੈਮ ਨਾਲ ਲੌਕਡਾਊਨ 'ਚ ਮਰੀਨ ਡਰਾਈਵ 'ਤੇ ਆਪਣੀ ਬੀਐਮਡਬਲਿਊ ਕਾਰ 'ਚ ਘੁੰਮ ਰਹੀ ਸੀ। ਪੁਲਿਸ ਨੇ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਦੀ ਕਾਰ ਨੂੰ ਕਬਜ਼ੇ 'ਚ ਲੈ ਲਿਆ ਅਤੇ ਦੋਹਾਂ ਵਿਰੁੱਧ ਲੌਕਡਾਊਨ ਉਲੰਘਣਾ ਦੇ ਮਾਮਲੇ 'ਚ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਵਿਰੁੱਧ ਆਈਪੀਸੀ ਦੀ ਧਾਰਾ 188, 269 ਅਤੇ 51 (ਬੀ) ਤਹਿਤ ਕੇਸ ਦਰਜ ਕੀਤਾ ਗਿਆ ਹੈ।
 

ਜ਼ਿਕਰਯੋਗ ਹੈ ਕਿ ਪੂਨਮ ਪਾਂਡੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਨ੍ਹਾਂ ਨੂੰ 30 ਲੱਖ ਲੋਕ ਫਾਲੋ ਕਰਦੇ ਹਨ। ਪੂਨਮ ਪਾਂਡੇ ਨੇ ਸਾਲ 2013 'ਚ ਫਿਲਮ 'ਨਸ਼ਾ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ।
 

ਦੱਸ ਦੇਈਏ ਕਿ ਪੂਨਮ ਪਾਂਡੇ ਸਾਲ 2011 ਦੇ ਕ੍ਰਿਕਟ ਵਰਲਡ ਕੱਪ ਦੌਰਾਨ ਉਸ ਸਮੇਂ ਸੁਰਖੀਆਂ 'ਚ ਆਈ ਸੀ, ਜਦੋਂ ਉਸ ਨੇ ਭਾਰਤ ਟੀਮ ਦੀ ਜਿੱਤ 'ਤੇ ਨਿਊਡ ਹੋਣ ਦਾ ਵਾਅਦਾ ਕੀਤਾ ਸੀ। ਬੀਸੀਸੀਆਈ ਦੇ ਇਨਕਾਰ ਕਰਨ ਅਤੇ ਲੋਕਾਂ ਦੀ ਨਾਰਾਜ਼ਗੀ ਤੋਂ ਬਾਅਦ ਉਸ ਨੇ ਅਜਿਹਾ ਨਹੀਂ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Poonam Pandey arrested for violating lockdown rules