ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ CRPF ਹਮਲਾ: ਸ਼ਹੀਦ ਫ਼ੌਜੀਆਂ ਲਈ ਬਾਲੀਵੁੱਡ ਸਿਤਾਰਿਆਂ ਨੇ ਕਹੇ ਇਹ ਸ਼ਬਦ

  

ਜੰਮੂ–ਕਸ਼ਮੀਰ ਦੇ ਪੁਲਵਾਮਾ ਚ ਵੀਰਵਾ ਰ ਨੂੰ ਹੋਏ ਅੱਤਵਾਦੀ ਹਮਲੇ ਦੀ ਸਹੁੰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ। ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਤੋਂ ਜ਼ਿਆਦਾ ਮੁਲਾਜ਼ਮ 78 ਵਾਹਨਾਂ ਦੇ ਕਾਫ਼ਲੇ ਚ ਜਾ ਰਹੇ ਸਨ। ਇਨ੍ਹਾਂ ਵਿਚ ਜ਼ਿਆਦਾਤਰ ਆਪਣੀ ਛੁੱਟੀਆਂ ਕੱਟ ਕੇ ਪਰਤ ਰਹੇ ਸਨ। ਜੰਮੂ–ਕਸ਼ਮੀਰ ਕੌਮੀ ਮਾਰਗ ਤੇ ਅਵੰਤੇਪੁਰਾ ਇਲਾਕੇ ਚ ਇਸ ਕਾਫ਼ਲੇ ਤੇ ਘਾਤ ਲਗਾ ਕੇ ਹਮਲਾ ਕੀਤਾ ਗਿਆ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਦੁੱਖ ਦੀ ਘਟਨਾ ਤੇ ਬਾਲੀਵੁੱਡ ਸਿਤਾਰਿਆਂ ਨੇ ਵੀ ਇਸ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਆਪਣੀ ਗੱਲ ਰੱਖੀ ਹੈ। ਅਦਾਕਾਰ ਸਲਮਾਨ ਖ਼ਾਨ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਲਿਖਿਆ, ਦੇਸ਼ ਪ੍ਰੇਮ ਲਈ ਆਪਣੀ ਜਾਨ ਦੇਣ ਵਾਲੇ ਸੀਆਰਪੀਐਫ਼ ਜਵਾਨਾਂ ਦੀ ਸ਼ਹਾਦਤ ਤੇ ਮੇਰਾ ਦਿਲ ਰੋ ਰਿਹਾ ਹੈ। ਜਿਨ੍ਹਾਂ ਨੇ ਸਾਡੇ ਪਰਿਵਾਰਾਂ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਦੀ ਕੁਰਬਾਨੀ ਦੇ ਦਿੱਤੀ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸੇ ਤਰ੍ਹਾਂ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਵੀ ਆਪੋ ਆਪਣੀ ਹਮਦਰਦ ਅਤੇ ਡੂੰਘੇ ਦੁੱਖ ਦੇ ਵਿਚਾਰ ਦੇਸ਼ ਦੇ ਲੋਕਾਂ ਨਾਲ ਸਾਂਝੇ ਕੀਤੇ ਹਨ। ਸੀਆਰਪੀਐਫ਼ ਜਵਾਨਾਂ ਦੀ ਸ਼ਹਾਦਤ ਤੇ ਦੇਸ਼ ਨਾਲ ਆਪਣਾ ਦੁੱਖ ਵੰਡਣ ਵਾਲੇ ਉੱਘੇ ਸਿਤਾਰਿਆਂ ਚ ਸਲਮਾਨ ਖ਼ਾਨ ਤੋਂ ਇਲਾਵਾ ਸ਼ਾਹਰੁਖ਼ ਖ਼ਾਨ, ਅਕਸ਼ੇ ਕੁਮਾਰ, ਅਜੇ ਦੇਵਗਨ, ਆਮੀਰ ਖ਼ਾਨ, ਅਨੁਪਮ ਖੈਰ ਆਦਿ ਮੁੱਖ ਤੌਰ ਤੇ ਸ਼ਾਮਲ ਹਨ।

 

 

 

 

 

 

 

 

 

 

 

 

 

 

 

 

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pulwama CRPF attack the word Bollywood stars to martyred soldiers