ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਿਲਮ ਇੰਡਸਟਰੀ ਦੇ 25 ਕਰੋੜ ਕਾਮਿਆਂ ਦੀ ਵਿੱਤੀ ਮਦਦ ਕਰਨਗੇ ਸਲਮਾਨ ਖ਼ਾਨ

ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੇ ਕੋਰੋਨਾ ਵਾਇਰਸ ਕਾਰਨ ਚੱਲ ਰਹੇ ਲੌਕਡਾਊਨ (ਤਾਲਾਬੰਦੀ) ਨੂੰ ਵੇਖਦਿਆਂ ਫ਼ਿਲਮ ਇੰਡਸਟਰੀ ਦੇ 25 ਹਜ਼ਾਰ ਦਿਹਾੜੀਦਾਰ ਕਾਮਿਆਂ ਦੀ ਮਦਦ ਕਰਨ ਦਾ ਵਾਅਦਾ ਕੀਤਾ ਹੈ। ਫ਼ੈਡਰੇਸ਼ਨ ਆਫ਼ ਇੰਡੀਅਨ ਸਿਨੇ ਇੰਪਲਾਈਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨਾਂ ਦੇ ਬੰਦ ਦਾ ਐਲਾਨ ਕੀਤਾ ਹੈ। ਤਾਲਾਬੰਦੀ ਤੋਂ ਬਾਅਦ ਵੱਖ-ਵੱਖ ਇਲਾਕਿਆਂ ਦੇ ਦਿਹਾੜੀ ਮਜ਼ਦੂਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
 

ਫ਼ੈਡਰੇਸ਼ਨ ਦੇ ਪ੍ਰਧਾਨ ਬੀ.ਐਨ. ਤਿਵਾਰੀ ਨੇ ਕਿਹਾ ਕਿ ਸਲਮਾਨ ਖ਼ਾਨ ਦੇ ਕਹਿਣ 'ਤੇ ਉਨ੍ਹਾਂ ਲਈ ‘ਬੀਇੰਗ ਹਿਊਮਨ ਫ਼ਾਉਂਡੇਸ਼ਨ’ ਨੇ ਵਰਕਰਾਂ ਦੀ ਮਦਦ ਲਈ ਸਾਡੀ ਸੰਸਥਾ ਤੱਕ ਪਹੁੰਚ ਕੀਤੀ ਹੈ। ਤਿਵਾਰੀ ਨੇ ਪੀਟੀਆਈ ਨੂੰ ਦੱਸਿਆ, "ਸਲਮਾਨ ਦੀ 'ਬੀਇੰਗ ਹਿਊਮਨ ਫ਼ਾਉਂਡੇਸ਼ਨ' ਦਿਹਾੜੀਦਾਰ ਮਜ਼ਦੂਰਾਂ ਦੀ ਮਦਦ ਲਈ ਅੱਗੇ ਆਈ ਹੈ। ਉਨ੍ਹਾਂ ਨੇ ਤਿੰਨ ਦਿਨ ਪਹਿਲਾਂ ਸਾਡੇ ਨਾਲ ਸੰਪਰਕ ਕੀਤਾ ਸੀ। ਸਾਡੇ ਕੋਲ 5 ਲੱਖ ਕਾਮੇ ਹਨ, ਜਿਨ੍ਹਾਂ ਵਿੱਚੋਂ 25 ਹਜ਼ਾਰ ਕਾਮਿਆਂ ਨੂੰ ਵਿੱਤੀ ਮਦਦ ਦੀ ਸਖ਼ਤ ਜ਼ਰੂਰਤ ਹੈ।"
 

ਬੀਇੰਗ ਹਿਊਮਨ ਨੇ ਕਿਹਾ ਹੈ ਕਿ ਉਹ ਇਨ੍ਹਾਂ ਕਾਮਿਆਂ ਦੀ ਖੁਦ ਦੇਖਭਾਲ ਕਰੇਗਾ। ਉਨ੍ਹਾਂ ਨੇ ਇਨ੍ਹਾਂ 25,000 ਕਾਮਿਆਂ ਦੇ ਬੈਂਕ ਖਾਤਿਆਂ ਬਾਰੇ ਜਾਣਕਾਰੀ ਮੰਗੀ ਹੈ, ਕਿਉਂਕਿ ਉਹ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਪੈਸਾ ਸਿੱਧਾ ਉਨ੍ਹਾਂ ਦੇ ਖਾਤਿਆਂ ਤਕ ਪਹੁੰਚੇ। ਇਸ ਹਫ਼ਤੇ ਦੀ ਸ਼ੁਰੂਆਤ 'ਚ ਕਰਨ ਜੌਹਰ, ਤਾਪਸੀ ਪੰਨੂੰ, ਆਯੂਸ਼ਮਾਨ ਖੁਰਾਣਾ, ਕਿਆਰਾ ਅਡਵਾਨੀ, ਰਕੁਲ ਪ੍ਰੀਤ ਸਿੰਘ, ਸਿਧਾਰਥ ਮਲਹੋਤਰਾ, ਨਿਤੇਸ਼ ਤਿਵਾਰੀ ਸਮੇਤ ਫ਼ੀਲਮੀ ਜਗਤ ਦੀਆਂ ਵੱਖ-ਵੱਖ ਹਸਤੀਆਂ ਨੇ ਵੀ ਦਿਹਾੜੀਦਾਰ ਕਾਮਿਆਂ ਦੀ ਮਦਦ ਲਈ ਆਪਣਾ ਹੱਥ ਅੱਗੇ ਵਧਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Salman Khan has pledged to financially support 25000 daily wage workers from film industry