ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਤੋਂ ਡਰੀ ਉਰਵਸ਼ੀ ਰੌਤੇਲਾ, ਰੱਦ ਕੀਤਾ ਪ੍ਰੋਗਰਾਮ

ਜਾਨਲੇਵਾ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ 'ਚ ਹੜਕੰਪ ਮਚਾ ਦਿੱਤਾ ਹੈ। 80 ਤੋਂ ਵੱਧ ਦੇਸ਼ ਇਸ ਦੀ ਲਪੇਟ 'ਚ ਆ ਚੁੱਕੇ ਹਨ। ਲੋਕ ਇਸ ਤੋਂ ਬਚਣ ਲਈ ਭਰਪੂਰ ਕੋਸ਼ਿਸ਼ ਕਰ ਰਹੇ ਹਨ। ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਵੀ ਕੋਰੋਨਾ ਵਾਇਰਸ ਤੋਂ ਬਚਣ ਲਈ ਗ੍ਰੀਸ ਦੇ ਐਥੇਂਸ 'ਚ ਹੋਣ ਵਾਲਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
 

ਸਾਲ 2015 ਦੀ ਮਿਸ ਯੂਨੀਵਰਸ ਪੀਜੈਂਟ ਵਿੱਚ ਭਾਰਤ ਦੀ ਪ੍ਰਤੀਨਿੱਧਤਾ ਕਰਨ ਵਾਲੀ ਉਰਵਸ਼ੀ ਨੇ ਐਥੇਂਸ ਵਿੱਚ ਇੱਕ ਸ਼ਾਹੀ ਵਿਆਹ ਸਮਾਰੋਹ 'ਚ ਸ਼ਾਮਿਲ ਹੋਣਾ ਸੀ, ਪਰ ਕੋਰੋਨਾ ਵਾਇਰਸ ਕਾਰਨ ਉਸ ਨੇ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
 

ਉਰਵਸ਼ੀ ਆਉਣ ਵਾਲੇ ਸਮੇਂ 'ਚ ਸੁਪਰਹਿੱਟ ਤਾਮਿਲ ਫ਼ਿਲਮ 'ਥਿਰੁੱਤੂ ਪਿਆਲੇ 2' ਦੇ ਹਿੰਦੀ ਰੀਮੇਕ ਵਿੱਚ ਵਿਨੀਤ ਕੁਮਾਰ ਅਤੇ ਅਕਸ਼ੇ ਓਬਰਾਏ ਨਾਲ ਨਜ਼ਰ ਆਵੇਗੀ।
 

ਦੱਸ ਦੇਈਏ ਕਿ ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਹੁਣ ਤਕ 1,02,239 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 3497 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਕਾਰਨ ਭਾਰਤ ਵਿੱਚ ਆਯੋਜਿਤ ਕਈ ਸਮਾਗਮਾਂ ਨੂੰ ਰੱਦ ਜਾਂ ਮੁਲਤਵੀ ਕਰ ਦਿੱਤਾ ਗਿਆ ਹੈ। ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਭੋਪਾਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਇੰਡੀਅਨ ਫਿਲਮ ਅਕੈਡਮੀ ਅਵਾਰਡਜ਼ (ਆਈਫਾ ਐਵਾਰਡਜ਼) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। 
 

ਜ਼ਿਕਰਯੋਗ ਹੈ ਕਿ ਅਦਾਕਾਰੀ ਤੋਂ ਇਲਾਵਾ ਉਰਵਸ਼ੀ ਮਾਡਲ ਵੀ ਰਹਿ ਚੁੱਕੀ ਹੈ। ਉਰਵਸ਼ੀ ਨੇ ਫਿਲਮ ‘ਸਿੰਘ ਸਾਹਿਬ ਦੀ ਗਰੇਟ’ ਤੋਂ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਸਾਲ 2016 ਵਿੱਚ ਉਸ ਨੇ ‘ਸਨਮ ਰੇ’ ਵਿੱਚ ਬੇਹਤਰੀਨ ਪ੍ਰਦਰਸ਼ਨ ਕੀਤਾ। 2012 ਵਿੱਚ ਉਸ ਨੇ ਮਿਸ ਇੰਡੀਆ ਦਾ ਖਿਤਾਬ ਵੀ ਜਿੱਤਿਆ ਸੀ ਜਿਸ ਦੇ ਬਾਅਦ ਹੀ ਉਸ ਨੇ ਮਾਡਲਿੰਗ ਦੀ ਦੁਨੀਆ ਵਿੱਚ ਪੈਰ ਧਰਿਆ। ਉਰਵਸ਼ੀ ਨੂੰ ਕਸਰਤ ਤੇ ਯੋਗਾ ਕਰਨਾ ਬੇਹੱਦ ਪਸੰਦ ਹੈ। ਆਪਣੇ ਸੋਸ਼ਲ ਮੀਡੀਆ ’ਤੇ ਉਹ ਅਕਸਰ ਹੀ ਫਿਟਨਸ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Urvashi Rautela Cancels Event in Greece Due to coronavirus