ਜੰਮੂ ਕਸ਼ਮੀਰ 'ਚ ਪੁਲਿਸ ਦੀ ਟੀਮ 'ਤੇ ਅੱਤਵਾਦੀ ਹਮਲੇ ਦੀ ਖ਼ਬਰ ਹੈ। ਟਰੱਕ 'ਚ ਜਾ ਰਹੇ 3 ਤੋਂ 4 ਅੱਤਵਾਦੀਆਂ ਦੇ ਗਰੁੱਪ ਨੇ ਸ਼ੁੱਕਰਵਾਰ ਸਵੇਰੇ ਜੰਮੂ-ਸ੍ਰੀਨਗਰ ਹਾਈਵੇਅ 'ਤੇ ਨਾਗਰੋਟਾ ਇਲਾਕੇ 'ਚ ਟੋਲ ਪਲਾਜ਼ਾ ਨੇੜੇ ਪੁਲਿਸ ਟੀਮ 'ਤੇ ਹਮਲਾ ਕੀਤਾ। ਇਸ ਗੋਲੀਬਾਰੀ 'ਚ ਇੱਕ ਜਵਾਨ ਜ਼ਖਮੀ ਹੋ ਗਿਆ ਹੈ। ਪੁਲਿਸ ਅਤੇ ਅੱਤਵਾਦੀਆਂ ਵਿਚਕਾਰ ਹੋਈ ਗੋਲੀਬਾਰੀ 'ਚ ਇੱਕ ਅੱਤਵਾਦੀ ਵੀ ਮਾਰਿਆ ਗਿਆ ਹੈ, ਜਦੋਂਕਿ ਬਾਕੀ ਭੱਜਣ 'ਚ ਕਾਮਯਾਬ ਹੋ ਗਏ ਹਨ।
Jammu-Srinagar National Highway closed after firing in the area. More details awaited. #JammuAndKashmir
— ANI (@ANI) January 31, 2020
ਮੰਨਿਆ ਜਾ ਰਿਹਾ ਹੈ ਕਿ ਗੋਲੀਬਾਰੀ ਤੋਂ ਬਾਅਦ ਅੱਤਵਾਦੀ ਜੰਗਲ ਵੱਲ ਭੱਜ ਗਏ ਅਤੇ ਹੋ ਸਕਦਾ ਹੈ ਕਿ ਉਹ ਉੱਥੇ ਲੁਕ ਗਏ ਹੋਣ। ਗੋਲੀਬਾਰੀ ਤੋਂ ਬਾਅਦ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ 5 ਵਜੇ ਵਾਪਰੀ, ਜਦੋਂ ਟੋਲ ਪਲਾਜ਼ਾ 'ਤੇ ਪੁਲਿਸ ਦੀ ਟੀਮ ਨੇ ਚੈਕਿੰਗ ਲਈ ਟਰੱਕ ਨੂੰ ਰੋਕਿਆ ਸੀ। ਇਸ ਦੌਰਾਨ ਟਰੱਕ 'ਚ 3 ਤੋਂ 4 ਅੱਤਵਾਦੀ ਲੁਕੇ ਹੋਏ ਸਨ। ਘਟਨਾ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ।