ਤਸਵੀਰ: ਗੌਰਵ ਸਾਗਰ ਭਾਸਕਰ, ਹਿੰਦੁਸਤਾਨ ਟਾਈਮਜ਼ – ਫ਼ਿਰੋਜ਼ਪੁਰ
ਵੱਖ-ਵੱਖ ਥਾਵਾਂ 'ਤੇ ਫਸੇ ਪ੍ਰਵਾਸੀ ਮਜ਼ਦੂਰਾਂ, ਤੀਰਥਯਾਤਰੀਆਂ, ਸੈਲਾਨੀਆਂ, ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦਾ ਸਪੈਸ਼ਲ ਟ੍ਰੇਨਾਂ ਜ਼ਰੀਏ ਆਵਾਗਮਨ ਸੁਨਿਸ਼ਚਿਤ ਕਰਨ ਬਾਰੇ ਗ੍ਰਹਿ ਮੰਤਰਾਲੇ ਦੇ ਆਦੇਸ਼ ਤੋਂ ਬਾਅਦ, ਭਾਰਤੀ ਰੇਲਵੇ ਨੇ “ਸ਼੍ਰਮਿਕ ਸਪੈਸ਼ਲ” ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਸੀ।
14 ਮਈ 2020 ਤੱਕ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਕੁੱਲ 800 "ਸ਼੍ਰਮਿਕ ਸਪੈਸ਼ਲ" ਟ੍ਰੇਨਾਂ ਚਲਾਈਆਂ ਗਈਆਂ ਹਨ। 10 ਲੱਖ ਤੋਂ ਵੱਧ ਯਾਤਰੀ ਆਪਣੇ ਗ੍ਰਹਿ ਰਾਜ ਪਹੁੰਚ ਚੁੱਕੇ ਹਨ। ਯਾਤਰੀਆਂ ਨੂੰ ਭੇਜਣ ਵਾਲੇ ਰਾਜ ਅਤੇ ਯਾਤਰੀਆਂ ਦਾ ਆਗਮਨ ਸਵੀਕਾਰ ਕਰਨ ਵਾਲੇ ਰਾਜਾਂ ਦੋਹਾਂ ਦੀ ਸਹਿਮਤੀ ਮਿਲਣ ਤੋਂ ਬਾਅਦ ਹੀ ਰੇਲਵੇ ਦੁਆਰਾ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ।
ਇਹ 800 ਟ੍ਰੇਨਾਂ ਵੱਖ-ਵੱਖ ਰਾਜਾਂ-ਆਂਧਰ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਣੀਪੁਰ, ਮਿਜ਼ੋਰਮ, ਓਡੀਸ਼ਾ, ਰਾਜਸਥਾਨ, ਤਮਿਲ ਨਾਡੂ, ਤੇਲੰਗਾਨਾ, ਤ੍ਰਿਪੁਰਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ ਪਹੁੰਚੀਆਂ।
ਟ੍ਰੇਨ 'ਤੇ ਚੜ੍ਹਨ ਤੋਂ ਪਹਿਲਾਂ, ਯਾਤਰੀਆਂ ਦੀ ਸਹੀ ਸਕ੍ਰੀਨਿੰਗ ਸੁਨਿਸ਼ਚਿਤ ਕੀਤੀ ਜਾਂਦੀ ਹੈ। ਯਾਤਰਾ ਦੌਰਾਨ ਯਾਤਰੀਆਂ ਨੂੰ ਮੁਫਤ ਭੋਜਨ ਅਤੇ ਪਾਣੀ ਦਿੱਤਾ ਜਾ ਰਿਹਾ ਹੈ।