ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰ ਨੇ 100 ਦਿਨ ’ਚ ਕਈ ਇਤਿਹਾਸਕ ਫੈਸਲੇ ਲਏ : ਅਮਿਤ ਸ਼ਾਹ

ਸਰਕਾਰ ਨੇ 100 ਦਿਨ ’ਚ ਕਈ ਇਤਿਹਾਸਕ ਫੈਸਲੇ ਲਏ : ਅਮਿਤ ਸ਼ਾਹ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਸਮਾਜ ਦੇ ਹਰ ਵਰਗ ਲਈ ਉਮੀਦ ਦੀ ਕਿਰਨ ਅਤੇ ਰਾਸ਼ਟਰੀ ਸੁਰੱਖਿਆ, ਵਿਕਾਸ ਅਤੇ ਗਰੀਬਾਂ ਦੇ ਕਲਿਆਣ ਦਾ ਕੰਮ ਕਰ ਰਹੀ ਹੈ। ਦੂਜੀ ਵਾਰ ਸੱਤਾ ਵਿਚ ਆਈ ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ਉਤੇ ਸ਼ਾਹ ਨੇ ਇਹ ਵੀ ਕਿਹਾ ਕਿ ਇਸ ਸਮੇਂ ਦੇ ਵਿਚ ਉਸਨੇ ਧਾਰਾ 370 ਦੇ ਤਹਿਤ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣ ਸਮੇਤ ਕਈ ਇਤਿਹਾਸਕ ਫੈਸਲੇ ਲਏ ਹਨ।

 

ਉਨ੍ਹਾਂ ਸਿਲਸਿਲੇਵਾਰ ਕਈ ਟਵੀਟ ਕਰਕੇ ਕਿਹਾ ਕਿ ਮੋਦੀ ਸਰਕਾਰ ਰਾਸ਼ਟਰੀ ਸੁਰੱਖਿਆ, ਵਿਕਾਸ ਅਤੇ ਗਰੀਬਾਂ ਦੇ ਕਲਿਆਣ ਲਈ ਯਤਨਸ਼ੀਲ ਹੈ। ਭਾਜਪਾ ਪ੍ਰਧਾਨ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਸਮਾਜ ਦੇ ਹਰ ਵਰਗ ਲਈ ਉਮੀਦ ਦੀ ਕਿਰਨ ਹੈ।

 

ਉਨ੍ਹਾਂ ਕਿਹਾ ਕਿ ਮੋਦੀ 2.0 ਦੇ 100 ਦਿਨਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਇਤਿਹਾਸਕ ਫੈਸਲੇ ਲਈ ਜਿਸਦੇ ਲਈ ਹਰੇਕ ਭਾਰਤੀ ਨੇ 70 ਸਾਲਾਂ ਤੱਕ ਇੰਤਜਾਰ ਕੀਤਾ ਸੀ। ਗ੍ਰਹਿ ਮੰਤਰੀ ਨੇ ਕਿਹਾ ਕਿ ਚਾਹੇ ਜੰਮੂ ਕਸ਼ਮੀਰ ਵਿਚੋਂ ਧਾਰਾ 370, ਧਾਰਾ 35ਏ ਹਟਾਉਣ ਦਾ ਫੈਸਲਾ ਹੋਵੇ ਜਾਂ ਤਿੰਨ ਤਲਾਕ ਦੇ ਸਰਾਪ ਤੋਂ ਮੁਸਲਿਮ ਮਹਿਲਾਵਾਂ ਨੂੰ ਮੁਕਤ ਕਰਾਉਣ ਜਾਂ ਗੈਰ ਕਾਨੂੰਨੀ ਗਤੀਵਿਧੀਆਂ (ਨਿਵਾਰਣ) ਕਾਨੂੰਨ ਵਿਚ ਸੋਧ ਕਰਕੇ ਦੇਸ਼ ਦੇ ਸੁਰੱਖਿਆ ਤੰਤਰ ਨੂੰ ਮਜ਼ਬੂਤ ਬਣਾਉਣਾ ਹੋਵੇ ਇਹ ਸਾਰੇ ਇਤਿਹਾਸਕ ਫੈਸਲੇ ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਗਵਾਈ ਦਾ ਨਤੀਜਾ ਹੈ।

 

ਉਨ੍ਹਾਂ ਕਿਹਾ ਕਿ ਮੈਂ ਮੋਦੀ 2.0 ਦੇ ਇਤਿਹਾਸਕ 100 ਦਿਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਪਣੇ ਮੰਤਰੀ ਮੰਡਲ ਦੇ ਸਾਰੇ ਸਹਿਯੋਗੀਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਾਰੇ ਦੇਸ਼ ਵਾਸੀਆਂ ਨੂੰ ਵਿਸ਼ਵਾਸ ਵੀ ਦਿਵਾਉਣਾ ਚਾਹੁੰਦਾ ਹਾਂ ਕਿ ਮੋਦੀ ਸਰਕਾਰ ਆਪਣੇ ਦੇਸ਼ ਦੇ ਵਿਕਾਸ, ਕਲਿਆਣ ਅਤੇ ਸੁਰੱਖਿਆ ਲਈ ਕੋਈ ਕਸਰ ਨਹੀਂ ਛੱਡੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:100 days of Modi government Amit Shah counts achievements of government