ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿੰਸਾ ਭੜਕਾਉਣ ਦੇ ਦੋਸ਼ 'ਚ PFI ਦੇ 108 ਲੋਕ ਗ੍ਰਿਫਤਾਰ

ਹਿੰਸਾ ਭੜਕਾਉਣ ਦੇ ਦੋਸ਼ 'ਚ ਪਾਪੁਲਰ ਫਰੰਟ ਆਫ ਇੰਡੀਆ (ਪੀਐਫਆਈ) ਦੇ 108 ਮੈਂਬਰਾਂ ਨੂੰ ਪਿਛਲੇ 4 ਦਿਨ ਦੇ ਅੰਦਰ ਗ੍ਰਿਫਤਾਰ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਗ੍ਰਹਿ ਵਿਭਾਗ ਦੇ ਐਡੀਸ਼ਨਲ ਚੀਫ ਸੈਕ੍ਰੇਟਰੀ ਅਵਨੀਸ਼ ਕੇ. ਅਵਸਥੀ ਨੇ ਸੋਮਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ।
 

ਉਨ੍ਹਾਂ ਦੱਸਿਆ ਕਿ ਵਿੱਤੀ ਲੈਣ-ਦੇਣ ਦੀ ਸੂਚਨਾ ਸਮੇਤ ਸੰਗਠਨ ਬਾਰੇ ਹੋਰ ਵੱਧ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਕੇਂਦਰੀ ਏਜੰਸੀਆਂ ਤੋਂ ਵੀ ਮਦਦ ਲਈ ਜਾ ਰਹੀ ਹੈ। ਸਾਡਾ ਉਦੇਸ਼ ਉਨ੍ਹਾਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁੱਧ ਕਾਰਵਾਈ ਕਰਨਾ ਹੈ। 
 

 

ਇਸ ਤੋਂ ਪਹਿਲਾਂ ਮੇਰਠ ਪੁਲਿਸ ਨੇ ਸਨਿੱਚਰਵਾਰ ਨੂੰ ਪੀਐਫਆਈ ਮੈਂਬਰਾਂ ਦੀ ਗ੍ਰਿਫਤਾਰੀ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਸੀ। ਦੇਰ ਰਾਤ ਤਕ ਜ਼ਿਲ੍ਹੇ ਭਰ 'ਚ 6 ਗ੍ਰਿਫਤਾਰੀਆਂ ਹੋਈਆਂ ਸਨ। ਸ਼ਾਂਤੀ ਭੰਗ ਕਰਨ ਦੇ ਮੱਦੇਨਜ਼ਰ ਇਨ੍ਹਾਂ ਵਿਰੁੱਧ ਧਾਰਾ 151 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
 

ਐਤਵਾਰ ਨੂੰ ਪੁਲਿਸ ਨੇ ਇਨ੍ਹਾਂ ਨੂੰ ਵਿਸ਼ੇਸ਼ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ। ਇੱਥੋਂ ਇੱਕ ਮੁਲਜ਼ਮ ਕਾਰੀ ਇਰਫਾਨ ਨੂੰ 14 ਦਿਨ ਲਈ ਜੇਲ ਭੇਜ ਦਿੱਤਾ ਗਿਆ ਸੀ। ਬਾਕੀ 5 ਲੋਕਾਂ ਨੂੰ ਜਮਾਨਤ ਦੇ ਦਿੱਤੀ ਗਈ। ਪੁਲਿਸ ਇਹ ਸਾਬਤ ਨਹੀਂ ਕਰ ਸਕੀ ਕਿ ਇਨ੍ਹਾਂ ਨੌਜਵਾਨਾਂ ਤੋਂ ਕਿਸ ਤਰੀਕੇ ਦੀ ਸ਼ਾਂਤੀ ਭੰਗ ਹੋਣ ਦਾ ਖਤਰਾ ਸੀ ਜਾਂ ਫਿਰ 20 ਦਸੰਬਰ ਦੀ ਹਿੰਸਾ 'ਚ ਇਨ੍ਹਾਂ ਦੀ ਕੀ ਭੂਮਿਕਾ ਰਹੀ। ਫਿਲਹਾਲ ਫੰਡਿੰਗ ਦੀ ਗੱਲ ਵੀ ਪੁਖਤਾ ਨਹੀਂ ਹੋ ਸਕੀ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:108 member of PFI arrested within last four days for inciting violence