ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਮੌਜਪੁਰ ਹਿੰਸਾ 'ਚ 11 FIR ਦਰਜ, ਅਫਵਾਹਾਂ 'ਤੇ ਧਿਆਨ ਨਾ ਦੇਣ ਲੋਕ: ਪੁਲਿਸ

ਉੱਤਰ-ਪੂਰਬੀ ਦਿੱਲੀ 'ਚ ਸੀਏਏ ਨੂੰ ਲੈ ਕੇ ਹੋਏ ਹਿੰਸਕ ਪ੍ਰਦਰਸ਼ਨਾਂ ਬਾਰੇ ਪੁਲਿਸ ਨੇ ਮੰਗਲਵਾਰ ਸ਼ਾਮ ਨੂੰ ਕਿਹਾ ਕਿ ਹੁਣ ਤੱਕ ਕੁੱਲ ਦਸ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 56 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਦਿੱਲੀ ਪੁਲਿਸ ਨੇ ਕਿਹਾ ਕਿ ਹੁਣ ਤੱਕ 11 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਦਿੱਲੀ ਪੁਲਿਸ ਨੇ ਅਪੀਲ ਕੀਤੀ ਕਿ ਲੋਕ ਅਫਵਾਹਾਂ ਵੱਲ ਧਿਆਨ ਨਾ ਦੇਣ।

 

 

ਦਿੱਲੀ ਪੁਲਿਸ ਦੇ ਬੁਲਾਰੇ ਐਮਐਸ ਰੰਧਾਵਾ ਨੇ ਕਿਹਾ ਕਿ ਅਸੀਂ ਹਿੰਸਾ ਵਿੱਚ ਇੱਕ ਸਾਥੀ ਰਤਨ ਲਾਲ ਨੂੰ ਗੁਆ ਦਿੱਤਾ ਹੈ। ਦੋ ਆਈਪੀਐਸ ਅਧਿਕਾਰੀ ਜ਼ਖ਼ਮੀ ਹੋਏ ਸਨ। ਇਸ ਹਿੰਸਾ ਵਿੱਚ 130 ਲੋਕ ਜ਼ਖ਼ਮੀ ਹੋਏ ਹਨ।

 

ਉਨ੍ਹਾਂ ਕਿਹਾ ਕਿ ਉੱਤਰ ਪੂਰਬੀ ਦਿੱਲੀ ਵਿੱਚ ਕਾਫ਼ੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ। ਗ੍ਰਹਿ ਮੰਤਰਾਲੇ ਤੋਂ ਵਾਧੂ ਫੋਰਸ ਵੀ ਮਿਲੀ ਹੈ, ਜਿਸ ਨੂੰ ਭੇਜਿਆ ਗਿਆ ਹੈ। ਘਟਨਾ ਦੀ ਨਿਗਰਾਨੀ ਸੀਨੀਅਰ ਪੁਲਿਸ ਅਧਿਕਾਰੀ ਕਰ ਰਹੇ ਹਨ। 

 

ਦਿੱਲੀ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਲਾਕੇ ਵਿੱਚ ਧਾਰਾ 144 ਲਾਗੂ ਹੋਣ ਦੇ ਬਾਵਜੂਦ ਵੀ ਕੁਝ ਇਲਾਕਿਆਂ ਵਿੱਚ ਅੱਜ ਵੀ ਘਟਨਾਵਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ। ਇਸ ਦੇ ਨਾਲ ਹੀ ਜੋ ਹਿੰਸਾ ਫੈਲੀ ਹੋਈ ਹੈ, ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਦੱਸ ਦੇਈਏ ਕਿ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ (ਸੀਏਏ) ਨੂੰ ਲੈ ਕੇ ਉੱਤਰ ਪੂਰਬੀ ਦਿੱਲੀ ਵਿੱਚ ਹਿੰਸਕ ਪ੍ਰਦਰਸ਼ਨਾਂ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਹੈੱਡ ਕਾਂਸਟੇਬਲ ਵੀ ਸ਼ਾਮਲ ਹੈ। 130 ਤੋਂ ਵੱਧ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਵਿੱਚ 50 ਪ੍ਰਤੀਸ਼ਤ ਤੋਂ ਵੱਧ ਲੋਕ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਹਨ।

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਮੰਗਲਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਪੁਲਿਸ ਅਤੇ ਇਲਾਕੇ ਦੇ ਵਿਧਾਇਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਅਫਵਾਹਾਂ ਫੈਲਣ ਤੋਂ ਰੋਕਣ ਦਾ ਸੰਕਲਪ ਲਿਆ ਗਿਆ। ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਰਾਜਘਾਟ ਦਾ ਦੌਰਾ ਕੀਤਾ ਅਤੇ ਸ਼ਾਂਤੀ ਦੀ ਅਪੀਲ ਕੀਤੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:11 FIRs registered in Delhi violence so far people should not pay attention to rumors says police