ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ 12 ਬੰਗਲਾਦੇਸ਼ੀ ਨਾਗਰਿਕਾਂ ਨੂੰ ਬਿਠਾਰੀ ਅਤੇ ਹਾਕੀਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਬੀਐਸਐਫ਼ ਦੇ ਅਧਿਕਾਰੀਆਂ ਨੇ ਇਸ ਬਾਰੇ ਦੱਸਿਆ।
ਬੀਐਸਐਫ਼ ਨੇ ਇੱਕ ਬਿਆਨ ਵਿੱਚ ਕਿਹਾ ਕਿ ਗਸ਼ਤ ਟੀਮ ਨੇ ਸ਼ੁੱਕਰਵਾਰ ਦੀ ਰਾਤ ਨੂੰ ਉੱਤਰੀ 24 ਪਰਗਨਾ ਦੇ ਬਿਠਾਰੀ, ਹਾਕੀਪੁਰ ਅਤੇ ਡੋਬੋਲੀਆ ਇਲਾਕੇ ਤੋਂ ਸ਼ੁੱਕਰਵਾਰ ਦੀ ਰਾਤ ਨੂੰ ਦੋ ਵੱਖ-ਵੱਖ ਘਟਨਾਵਾਂ ਵਿੱਚ ਅੱਠ ਮਹਿਲਾਵਾਂ ਅਤੇ ਚਾਰ ਆਦਮੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਸ਼ਨੀਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸ਼ੁਰੂਆਤੀ ਪੁੱਛਗਿੱਛ ਦੌਰਾਨ ਬੰਗਲਾਦੇਸ਼ੀ ਘੁਸਪੈਠੀਆਂ ਨੇ ਦੱਸਿਆ ਕਿ ਉਹ ਬੰਗਲਾਦੇਸ਼ੀ ਵਿਚੋਲੀਏ ਦੀ ਮਦਦ ਨਾਲ ਭਾਰਤ ਵਿੱਚ ਦਾਖ਼ਲ ਹੋਏ ਸਨ।
ਬਿਆਨ ਅਨੁਸਾਰ ਗ੍ਰਿਫ਼ਤਾਰ ਕੀਤੇ ਲੋਕਾਂ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਸਬੰਧਤ ਥਾਣਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ।