ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ ਦੀਆਂ 12 ਪ੍ਰਾਈਵੇਟ ਲੈਬਾਂ 'ਚ ਕੋਰੋਨਾ ਵਾਇਰਸ ਦੀ ਜਾਂਚ ਸ਼ੁਰੂ, ਜਾਣੋ ਕਿੰਨੀ ਕੀਮਤ ਹੋਵੇਗੀ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਆਈਸੀਐਮਆਰ ਦੇ ਡਾਇਰੈਕਟਰ ਜਨਰਲ ਬਲਰਾਮ ਭਾਰਗਵ ਨੇ ਕਿਹਾ ਕਿ ਦੇਸ਼ ਭਰ ਦੀਆਂ 12 ਲੈਬਾਂ ਵਿੱਚ ਟੈਸਟਿੰਗ ਸ਼ੁਰੂ ਕੀਤੀ ਗਈ ਹੈ। ਇਹ ਸਾਰੀਆਂ 12 ਲੈਬਾਂ ਦੇ ਦੇਸ਼ ਭਰ 'ਚ 15,000 ਕਲੈਕਸ਼ਨ ਸੈਂਟਰ ਹਨ। ਉਨ੍ਹਾਂ ਕਿਹਾ ਕਿ ਕਿੱਟ ਬਣਾਉਣ ਵਾਲੀਆਂ ਕੰਪਨੀਆਂ ਨੂੰ ਵੀ ਫਾਸਟ ਟਰੈਕ ਤਰੀਕੇ ਨਾਲ ਪ੍ਰਵਾਨਗੀ ਦਿੱਤੀ ਜਾ ਰਹੀ ਹੈ। ਦੋ ਕਿੱਟ ਨਿਰਮਾਣ ਕੰਪਨੀਆਂ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।
 

ਮੀਡੀਆ ਰਿਪੋਰਟਾਂ ਦੇ ਅਨੁਸਾਰ, "ਕੋਰੋਨਾ ਵਾਇਰਸ ਦੀ ਜਾਂਚ ਲਈ ਲੈਬਾਂ ਦੀ ਘਾਟ ਕਾਰਨ ਨਿੱਜੀ ਲੈਬਾਂ ਵਿੱਚ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਗੱਲ ਦਾ ਪਤਾ ਲਗਾਇਆ ਜਾਵੇਗਾ ਕਿ ਲੋਕ ਇਸ ਵਾਇਰਸ ਨਾਲ ਪੀੜਤ ਹਨ ਜਾਂ ਨਹੀਂ।"
 

ਉਂਜ ਆਈਸੀਐਮਆਰ ਨੇ ਨਿੱਜੀ ਲੈਬਾਂ ਨੂੰ ਕੋਰੋਨਾ ਵਾਇਰਸ ਦਾ ਟੈਸਟ ਮੁਫ਼ਤ ਜਾਂ ਰਿਆਇਤੀ ਦਰਾਂ 'ਤੇ ਕਰਨ ਲਈ ਬੇਨਤੀ ਕੀਤੀ ਹੈ, ਪਰ ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਾਈਵੇਟ ਲੈਬ 'ਚ ਟੈਸਟ ਕਰਵਾਉਣ' ਤੇ ਵੱਧ ਤੋਂ ਵੱਧ 4500 ਰੁਪਏ ਦਾ ਖਰਚਾ ਆ ਸਕਦਾ ਹੈ। ਇਸ 'ਚ ਸ਼ੱਕੀ ਮਾਮਲਿਆਂ ਨਾਲ ਸਬੰਧਤ ਟੈਸਟਾਂ ਦੀ ਕੀਮਤ 1500 ਰੁਪਏ ਹੋਵੇਗੀ, ਜਦਕਿ ਪਾਜੀਟਿਵ ਟੈਸਟ ਦੀ ਫੀਸ ਵੱਖ ਤੋਂ 3000 ਰੁਪਏ ਨਿਰਧਾਰਤ ਕੀਤੀ ਗਈ ਹੈ।
 

ਦੇਸ਼ 'ਚ ਕੋਰੋਨਾ ਵਾਇਰਸ ਨਾਲ ਮੌਤਾਂ ਦਾ ਅੰਕੜਾ ਵੱਧਣਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਪੱਛਮੀ ਬੰਗਾਲ 'ਚ 55 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੱਛਮੀ ਬੰਗਾਲ 'ਚ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਦਾ ਇਹ ਪਹਿਲਾ ਕੇਸ ਹੈ। ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਹੁਣ ਤਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 433 ਮਾਮਲੇ ਸਾਹਮਣੇ ਆ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਸਿਰਫ਼ 50 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 4 ਲੋਕਾਂ ਦੀ ਮੌਤ ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:12 private lab chains to test for coronavirus