ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CRPF ਦੇ 122 ਜਵਾਨਾਂ ਨੂੰ ਹੋਇਆ ਕੋਰੋਨਾ, ਬਟਾਲੀਅਨ ਦਾ ਪੂਰਾ ਇਲਾਕਾ ਸੀਲ

ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਵੱਧ ਰਹੀ ਹੈ। ਇਸ ਮਹਾਮਾਰੀ ਨੇ ਹੁਣ ਪੈਰਾ ਮਿਲਟਰੀ ਫ਼ੋਰਸ ਦੇ ਜਵਾਨਾਂ ਨੂੰ ਵੀ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਇੱਕ ਬਟਾਲੀਅਨ ਦੇ 68 ਹੋਰ ਜਵਾਨਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ।
 

ਇਸ ਬਟਾਲੀਅਨ ਵਿਚ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 122 ਹੋ ਗਈ ਹੈ। ਇਸ ਦੇ ਨਾਲ ਹੀ ਸੀਆਰਪੀਐਫ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 127 ਤਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1 ਜਵਾਨ ਠੀਕ ਹੋ ਚੁੱਕਾ ਹੈ ਅਤੇ 1 ਦੀ ਮੌਤ ਹੋ ਗਈ ਹੈ। ਸਾਵਧਾਨੀ ਵਜੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
 

 

ਉੱਧਰ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਰੁਕਣ ਦਾ ਨਾਂਅ ਨਹੀਂ ਲੈ ਰਹੀ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੀ ਲਾਗ ਦੇ 223 ਕੇਸ ਸਾਹਮਣੇ ਆਏ ਹਨ ਅਤੇ ਦੋ ਲੋਕਾਂ ਦੀ ਮੌਤ ਹੋ ਗਈ। ਪਿਛਲੇ 6 ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ 200 ਤੋਂ ਵੱਧ ਸੰਕਰਮਿਤ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ। ਹਾਲਾਂਕਿ ਸ਼ੁੱਕਰਵਾਰ ਨੂੰ ਦਿੱਲੀ 'ਚ 73 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਮਿਲਣ ਤੋਂ ਬਾਅਦ ਛੁੱਟੀ ਮਿਲ ਗਈ ਹੈ। ਦਿੱਲੀ 'ਚ ਹੁਣ ਤਕ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3738 ਹੋ ਗਈ ਹੈ ਅਤੇ 1167 ਸੰਕਰਮਿਤ ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਮਿਲ ਗਈ ਹੈ।
 

ਦਿੱਲੀ ਵਿਚ ਹੁਣ ਤਕ 61 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਵਿਭਾਗ ਦੇ ਅਨੁਸਾਰ ਦਿੱਲੀ ਵਿੱਚ 2510 ਸਰਗਰਮ ਮਰੀਜ਼ ਹਨ। ਇਨ੍ਹਾਂ ਵਿੱਚੋਂ 869 ਮਰੀਜ਼ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹਨ। ਇਨ੍ਹਾਂ ਵਿੱਚੋਂ 49 ਆਈਸੀਯੂ ਅਤੇ 5 ਵੈਂਟੀਲੇਟਰ 'ਤੇ ਹਨ। ਇਸ ਦੇ ਨਾਲ ਹੀ 767 ਮਰੀਜ਼ਾਂ ਨੂੰ ਦਿੱਲੀ ਦੇ ਕੋਵਿਡ ਕੇਅਰ ਸੈਂਟਰ ਅਤੇ 149 ਕੋਵਿਡ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।
 

ਦੂਜੇ ਪਾਸੇ, ਦਿੱਲੀ ਸਰਕਾਰ ਜ਼ਿਲ੍ਹੇ ਦੀ ਬਜਾਏ ਹਰੇਕ ਵਾਰਡ ਦੇ ਅਨੁਸਾਰ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਯੋਜਨਾ ਬਣਾ ਰਹੀ ਹੈ। ਇਸ ਦੇ ਨਾਲ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸੇ ਰੈਡ ਜ਼ੋਨ ਸ਼੍ਰੇਣੀ ਤੋਂ ਬਾਹਰ ਆ ਸਕਦੇ ਹਨ ਅਤੇ 3 ਮਈ ਤੋਂ ਬਾਅਦ ਲੌਕਡਾਊਨ 'ਚ ਢਿੱਲ ਦੇਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਉਪ ਰਾਜਪਾਲ ਅਨਿਲ ਬੈਜਲ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਾਰਡ ਦੇ ਅਨੁਸਾਰ ਰੈੱਡ, ਓਰੇਂਜ ਤੇ ਗ੍ਰੀਨ ਜ਼ੋਨ ਦੀ ਵਿਸਥਾਰਤ ਯੋਜਨਾ ਤਿਆਰ ਕਰਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:122 jawans got corona infected in CRPF East Delhi Camp 68 new cases found