ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਾਰ ਰਾਜਾਂ ’ਚ ਹੜ੍ਹਾਂ ਨਾਲ ਮੌਤਾਂ ਦੀ ਗਿਣਤੀ 125 ਹੋਈ

ਚਾਰ ਰਾਜਾਂ ’ਚ ਹੜ੍ਹਾਂ ਨਾਲ ਮੌਤਾਂ ਦੀ ਗਿਣਤੀ 125 ਹੋਈ

ਭਾਰਤ ਦੇ ਚਾਰ ਸੂਬਿਆਂ ਕਰਨਾਟਕ, ਕੇਰਲ, ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਵਿੱਚ ਮੀਂਹ ਤੇ ਹੜ੍ਹ ਕਾਰਨ ਕਹਿਰ ਵਰਤਿਆ ਹੋਇਆ ਹੈ। ਇਨ੍ਹਾਂ ਚਾਰ ਰਾਜਾਂ ਵਿੱਚ ਕੁਦਰਤੀ ਆਫ਼ਤ ਕਾਰਨ ਹੁਣ ਤੱਕ 125 ਵਿਅਕਤੀ ਮਾਰੇ ਜਾ ਚੁੱਕੇ ਹਨ।

 

 

ਕਰਨਾਟਕ ਨੂੰ ਇਸ ਹੜ੍ਹ ਕਾਰਨ ਲਗਭਗ 6,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮਹਾਰਾਸ਼ਟਰ ਦੇ ਸਾਂਗਲੀ ਵਿੱਚ ਵੀ ਹਾਹਾਕਾਰ ਮਚੀ ਹੋਈ ਹੈ। ਫ਼ੌਜ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਲੋਕਾਂ ਦੀ ਮਦਦ ਵਿੱਚ ਜੁਟੀਆਂ ਹੋਈਆਂ ਹਲ।

 

 

ਕਰਨਾਟਕ ਵਿੱਚ ਜ਼ਿਆਦਾਤਰ ਦਰਿਆ ਇਸ ਵੇਲੇ ਆਪਣੇ ਖ਼ਤਰੇ ਦੇ ਨਿਸ਼ਾਨ ਤੋਂ ਉਤਾਂਹ ਵਹਿ ਰਹੇ ਹਨ। ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਸੂਬੇ ਦੇ ਲੋਕਾਂ ਨੂੰ ਚਿੰਤਾ ਨਾ ਕਰਨ ਲਈ ਆਖਿਆ ਹੈ। ਇਸ ਸੂਬੇ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ।

 

 

ਵਿੱਤ ਵਿਭਾਗ ਨੇ ਤੁਰੰਤ ਰਾਹਤ ਵਜੋਂ 100 ਕਰੋੜ ਰੁਪਏ ਜਾਰੀ ਕੀਤੇ ਹਨ। ਸੂਬਾ ਸਰਕਾਰ ਨੇ ਆਫ਼ਤ ਵਿੱਚ ਮਾਰੇ ਗਏ ਲੋਕਾਂ ਦੇ ਹਰੇਕ ਪਰਿਵਾਰ ਨੂੰ ਪੰਜ–ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

 

 

ਉੱਧਰ ਕੇਰਲ ਵਿੱਚ ਹੜ੍ਹਾਂ ਵਿੱਚ ਫਸੇ ਯਾਤਰੀਆਂ ਨੂੰ ਕੱਢਣ ਲਈ ਵਿਸ਼ੇਸ਼ ਰੇਲ–ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਹ ਰੇਲਾਂ ਏਰਨਾਕੁਲਮ–ਚੇਨਈ, ਚੇਨਈ–ਕੋਲਮ ਅਤੇ ਬੈਂਗਲੁਰੂ–ਕੋਲਮ ਰੂਟਾਂ ਉੱਤੇ ਚੱਲਣਗੀਆਂ।

 

 

ਤਾਮਿਲ ਨਾਡੂ ਵਿੱਚ ਹਵਾਈ ਫ਼ੌਜ ਨੇ ਅਵਲਾਂਚੀ ਇਲਾਕੇ ’ਚੋਂ ਦੋ ਨਵਜਨਮੇ ਬੱਚਿਆਂ ਸਮੇਤ 11 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਹੈ।

 

 

ਇਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਐਤਵਾਰ ਨੂੰ ਆਪਣੇ ਸੰਸਦੀ ਹਲਕੇ ਵਾਇਨਾਡ ਦਾ ਦੌਰਾ ਕਰਨ ਲਈ ਪੁੱਜਣਗੇ। ਉਹ ਦੋ ਦਿਨ ਇੱਥੇ ਰਹਿਣਗੇ। ਇਸ ਤੋਂ ਪਹਿਲਾਂ ਸ੍ਰੀ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਗੱਲ ਕਰ ਕੇ ਹੜ੍ਹ–ਪੀੜਤਾਂ ਲਈ ਸਹਾਇਤਾ ਮੰਗੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:125 deaths due to floods in four states