ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੜਕ ਹਾਦਸੇ : ਕਰਨਾਟਕ 'ਚ 13 ਅਤੇ ਛੱਤੀਸਗੜ੍ਹ 'ਚ 5 ਮੌਤਾਂ

ਕਰਨਾਟਕ ਤੇ ਛੱਤੀਸਗੜ੍ਹ 'ਚ ਸ਼ੁੱਕਰਵਾਰ ਨੂੰ ਵੱਖ-ਵੱਖ ਸੜਕ ਹਾਦਸਿਆਂ 'ਚ 18 ਵਿਅਕਤੀਆਂ ਦੀ ਮੌਤ ਹੋ ਗਈ। ਕਰਨਾਟਕ ਦੇ ਤੁਮਕੁਰ 'ਚ ਵਾਪਰੇ ਹਾਦਸੇ 'ਚ 13 ਲੋਕਾਂ ਦੀ ਜਾਨ ਚਲੀ ਗਈ। ਕੁਝ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
 

ਇਹ ਹਾਦਸਾ ਤੜਕੇ 3 ਵਜੇ ਵਾਪਰਿਆ, ਜਦੋਂ ਦੋ ਕਾਰਾਂ ਆਪਸ 'ਚ ਟਕਰਾ ਗਈਆਂ। ਇਸ ਦੇ ਨਾਲ ਹੀ ਛੱਤੀਸਗੜ੍ਹ 'ਚ ਹੋਏ ਇੱਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ।
 

ਛੱਤੀਸਗੜ੍ਹ ਦੇ ਬਾਰਸੂਰ ਜ਼ਿਲ੍ਹੇ 'ਚ ਵੀਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਾਰਸੂਰ ਥਾਣਾ ਖੇਤਰ 'ਚ ਕਾਰ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਵਾਪਰਿਆ। ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ, ਜਦਕਿ 3 ਦੀ ਪਛਾਣ ਕੀਤੀ ਜਾ ਰਹੀ ਹੈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਹਾਦਸੇ ਦੀ ਜਾਂਚ ਕਰ ਰਹੀ ਹੈ।

 


 

ਪੁਲਿਸ ਅਨੁਸਾਰ ਪੰਜੇ ਲੋਕ ਕਾਰ ਵਿੱਚ ਸਵਾਰ ਸਨ। ਦੇਰ ਰਾਤ ਜਦੋਂ ਇਹ ਹਾਦਸਾ ਵਾਪਰਿਆ, ਉਦੋਂ ਉਹ ਗੀਦਮ ਤੋਂ ਬਾਰਸੂਰ ਵੱਲ ਜਾ ਰਹੇ ਸਨ। ਇਸ ਦੌਰਾਨ ਗਣੇਸ਼ ਬਾਹਰ ਨਾਲੇ ਨੇੜੇ ਕਾਰ ਬੇਕਾਬੂ ਹੋ ਕੇ ਪਲਟ ਗਈ। ਉਸ ਸਮੇਂ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਇਸ ਕਾਰਨ ਕਾਰ ਸੜਕ ਤੋਂ ਉੱਤਰ ਕੇ ਇੱਕ ਦਰੱਖਤ ਨਾਲ ਟਕਰਾ ਗਈ। ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
 

ਕਰਨਾਟਕ ਦੇ ਤੁਮਕੁਰ ਵਿੱਚ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ। ਪੁਲਿਸ ਨੇ ਦੱਸਿਆ ਕਿ ਔਰਤਾਂ ਅਤੇ ਬੱਚਿਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 5 ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ। ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੇ ਕੁਨੀਗਲ ਨੇੜੇ ਸੜਕ ਡਿਵਾਈਡਰ ਨਾਲ ਟਕਰਾ ਕੇ ਕਾਰ ਦੂਜੀ ਕਾਰਨ ਨਾਲ ਭਿੜ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:13 killed in Karnataka 5 killed in Chhattisgarh road accident