ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ, ਸਿਸੋਦੀਆ ਸਮੇਤ 13 ਵਿਧਾਇਕਾਂ ਨੂੰ ਮਿਲੀ ਜ਼ਮਾਨਤ

ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਕਰਨ ਦੇ ਮਾਮਲੇ `ਚ ਆਮ ਆਦਮੀ ਪਾਰਟੀ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਇਕ ਕੋਰਟ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ 13 ਵਿਧਾਇਕਾਂ ਨੂੰ ਜ਼ਮਾਨਤ ਮਿਲ ਗਈ ਹੈ। ਸਾਰਿਆਂ ਨੂੰ 50 ਹਜ਼ਾਰ ਦੇ ਨਿੱਜੀ ਮੁਚਲਕੇ `ਤੇ ਜ਼ਮਾਨਤ ਮਿਲੀ ਹੈ। ਕੋਰਟ ਨੇ ਇਸ ਮਾਮਲੇ `ਚ ਦਸਤਾਵੇਜਾਂ ਦੀ ਜਾਂਚ ਲਈ 7 ਦਸੰਬਰ ਤੈਅ ਕੀਤੀ ਹੈ।  

 

 

ਦੱਸਣਯੋਗ ਹੈ ਕਿ ਦਿੱਲੀ ਸਰਕਾਰ `ਚ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਮਾਮਲੇ `ਚ ਦਿੱਲੀ ਪੁਲਿਸ ਨੇ 13 ਅਗਸਤ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ। ਦਿੱਲੀ ਪੁਲਿਸ ਨੇ ਇਸ ਚਾਰਜਸ਼ੀਟ `ਚ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ 13 ਵਿਧਾਇਕਾਂ ਨੂੰ ਆਰੋਪੀ ਬਣਾਇਆ ਸੀ।

 

ਚਾਰਜਸ਼ੀਟ ਦਾਖ਼ਲ ਹੋਣ ਦੇ ਲਗਭਗ ਇਕ ਮਹੀਨੇ ਮਗਰੋਂ ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ 12 ਹੋਰ ਲੋਕਾਂ ਖਿਲਾਫ ਸੰਮੰਨ ਜਾਰੀ ਕੀਤਾ ਸੀ। ਕੋਰਟ ਨੇ ਇਨ੍ਹਾਂ ਸਾਰਿਆਂ ਨੂੰ 25 ਅਕਤੁਬਰ ਮਤਲਬ ਅੱਜ ਹੀ ਆਪਣੇ ਸਾਹਮਣੇ ਪੇਸ਼ ਹੋਣ ਲਈ ਸੱਦਿਆ ਸੀ।

 

ਅੰਸ਼ੂ ਪ੍ਰਕਾਸ਼ ਨੇ ਆਰੋਪ ਲਗਾਇਆ ਸੀ ਕਿ 19-20 ਫਰਵਰੀ ਦੀ ਅੱਧੀ ਰਾਤ ਨੂੰ ਮੁੱਖ ਮੰਤਰੀ ਘਰ `ਚ ਉਨ੍ਹਾਂ ਨਾਲ ਆਪ ਦੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ `ਚ ਬਦਸਲੂਕੀ ਅਤੇ ਕੁੱਟਮਾਰ ਕੀਤੀ ਸੀ ਤੇ ਬਾਅਦ `ਚ ਮੈਡੀਕਲ ਰਿਪੋਰਟ `ਚ ਵੀ ਮੁੱਖ ਸਕੱਤਰ ਨਾਲ ਕੁੱਟਮਾਰ ਦੀ ਪੁਸ਼ਟੀ ਹੋਈ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:13 MLAs including Kejriwal Sisodia got bail