ਅਗਲੀ ਕਹਾਣੀ

13 ਸਾਲਾਂ ਲੜਕੀ ਨਾਲ ਸਮੂਹਿਕ ਬਲਾਤਕਾਰ, 2 ਨੌਜਵਾਨ ਗ੍ਰਿਫ਼ਤਾਰ

13 ਸਾਲਾਂ ਲੜਕੀ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼ `ਚ ਸ਼ਹਿਰ ਦੇ ਨਿਠਾਰੀ ਪਿੰਡ ਤੋਂ ਪੁਲਿਸ ਨੇ 2 ਨਾਬਾਲਗ ਨੌਜਵਾਨਾਂ ਨੂੰ  ਗ੍ਰਿਫਤਾਰ ਕੀਤਾ ਹੈ। 


ਥਾਣਾ ਸੈਕਟਰ 20 ਦੇ ਇੰਚਾਰਜ ਮਨੀਸ਼ ਸਕਸੈਨਾ ਨੇ ਦੱਸਿਆ ਕਿ ਨਿਠਾਰੀ ਪਿੰਡ ਨਿਵਾਸੀ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਆਂਢ `ਚ ਰਹਿਣ ਵਾਲੇ 2 ਨੌਜਵਾਨਾਂ ਨੇ ਭਤੀਜੀ ਨਾਲ 3 ਜੁਲਾਈ ਨੂੰ ਸਮੂਹਿਕ ਬਲਾਤਕਾਰ ਕੀਤਾ। ਵਿਰੋਧ ਕਰਨ `ਤੇ ਦੋਵਾਂ ਨੇ ਲੜਕੀ ਨਾਲ ਕੁੱਟਮਾਰ ਕੀਤੀ ਤੇ ਉਸਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। 


ਜਾਣਕਾਰੀ ਮੁਤਾਬਕ ਦੋਹਾਂ ਨੇ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਵੀ ਖਿੱਚ ਲਈਆਂ ਸਨ ਤੇ ਉਸ ਨੂੰ ਬਲੈਕਮੇਲ ਕਰਦੇ ਸਨ। ਸਕਸੈਨਾ ਨੇ ਦੱਸਿਆ ਕਿ ਇਸ ਸਿਲਸਿਲੇ `ਚ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਲੜਕੀ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਪੀੜਤ ਦਾ ਇਲਾਜ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:13-year old girl gangrape 2 youth arrested