ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ SC ਤੋਂ ਮਿਲੀ ਜ਼ਮਾਨਤ, ਨਹੀਂ ਜਾ ਸਕਣਗੇ ਗੁਜਰਾਤ 

ਸਾਲ 2002 'ਚ ਗੁਜਰਾਤ ਦੇ ਗੋਧਰਾ 'ਚ ਹੋਏ ਦੰਗਿਆਂ ਵਿੱਚ ਦੋਸ਼ੀ 17 ਲੋਕਾਂ ਵਿੱੱਚੋਂ 13 ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ। ਉਥੇ, ਹੋਰ 14 ਨੂੰ ਗੁਜਰਾਤ ਤੋਂ ਬਾਹਰ ਰਹਿ ਕੇ ਸਮਾਜ ਸੇਵਾ ਕਰਨ ਦੇ ਆਦੇਸ਼ ਦਿੱਤਾ ਗਿਆ। 13 ਦੋਸ਼ੀਆਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ ਅਤੇ ਇਕ ਹਿੱਸਾ ਮੱਧ ਪ੍ਰਦੇਸ਼ ਦੇ ਇੰਦੌਰ ਭੇਜਿਆ ਜਾਵੇਗਾ, ਜਦੋਂ ਕਿ ਬਾਕੀਆਂ ਨੂੰ 500 ਕਿਲੋਮੀਟਰ ਦੂਰ।  2002 ਦੇ 28 ਫਰਵਰੀ ਦੇ ਮੇਹਸਾਣਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਦੇ ਸਰਦਾਰਪੁਰ ਪਿੰਡ ਵਿੱਚ ਘੱਟਗਿਣਤੀ ਭਾਈਚਾਰੇ ਦੇ 33 ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। 

 

ਇਹ ਕਤਲੇਆਮ ਉਸ ਸਮੇਂ ਹੋਇਆ ਸੀ ਜਦੋਂ ਗੋਧਰਾ ਵਿੱਚ ਸਾਬਰਮਤੀ ਐਕਸਪ੍ਰੈਸ ਦੇ ਕੋਚਾਂ ਵਿੱਚ ਅੱਗ ਲੱਗਣ ਕਾਰਨ 59 ਵਿਅਕਤੀਆਂ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਦੀ ਵਿਸ਼ੇਸ਼ ਜਾਂਚ ਟੀਮ ਨੇ ਇਸ ਮਾਮਲੇ ਵਿੱਚ 76 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 2009 ਵਿੱਚ 73 ਦੇ ਵਿਰੁੱਧ ਦੋਸ਼ ਆਇਦ ਕੀਤੇ ਗਏ ਸਨ।

 

ਪਿਛਲੇ ਸਾਲ ਦਸੰਬਰ ਵਿੱਚ ਗੁਜਰਾਤ ਵਿਧਾਨ ਸਭਾ ਵਿੱਚ ਪੇਸ਼ ਕੀਤੀ ਨਾਨਾਵਤੀ-ਮਹਿਤਾ ਕਮਿਸ਼ਨ ਦੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਗੋਧਰਾ ਰੇਲ ਗੱਡੀ ਨੂੰ ਸਾੜਨ ਦੀ ਯੋਜਨਾ ਦੰਗਾਈਆਂ ਨੇ ਪਹਿਲਾਂ ਤੋਂ ਨਹੀਂ ਬਣਾਈ ਸੀ। ਇਸ ਤੋਂ ਇਲਾਵਾ ਕਮਿਸ਼ਨ ਨੇ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤਤਕਾਲੀ ਗੁਜਰਾਤ ਸਰਕਾਰ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

 

ਮਹੱਤਵਪੂਰਨ ਗੱਲ ਇਹ ਹੈ ਕਿ ਭੀੜ ਨੇ 1 ਮਾਰਚ, 2002 ਨੂੰ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਓਡੇ ਕਸਬੇ ਦੇ ਪੀਰਵਾਲੀ ਭਗੋਲ ਇਲਾਕੇ ਵਿੱਚ ਇੱਕ ਘਰ ਨੂੰ ਅੱਗ ਲਾ ਦਿੱਤੀ। ਇਸ ਘਟਨਾ ਵਿੱਚ ਘੱਟ ਗਿਣਤੀ ਭਾਈਚਾਰੇ ਦੇ 33 ਮੈਂਬਰਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਇਸ ਵਿਚ ਨੌਂ ਔਰਤਾਂ ਸਨ ਅਤੇ ਇੰਨੇ ਹੀ ਬੱਚੇ ਸਨ। ਗੋਧਰਾ ਰੇਲ ਗੱਡੀ ਨੂੰ ਅੱਗ ਲੱਗਣ ਤੋਂ ਦੋ ਦਿਨ ਬਾਅਦ ਇਹ ਘਟਨਾ ਵਾਪਰੀ। ਅੱਗ ਲੱਗਣ ਕਾਰਨ ਫਿਰਕੂ ਹਿੰਸਾ ਪੂਰੇ ਸੂਬੇ ਵਿੱਚ ਫੈਲ ਗਈ।

 


ਇਸ ਤੋਂ ਬਾਅਦ ਮਾਮਲਾ ਕੋਰਟ ਪੁੱਜਾ ਜਿਥੇ ਗੁਜਰਾਤ ਹਾਈ ਕੋਰਟ ਨੇ ਸਾਲ 2002 ਦੇ ਓਡੇ ਦੰਗੇ ਮਾਮਲੇ ਵਿੱਚ 19 ਲੋਕਾਂ ਨੂੰ ਦੋਸ਼ੀ ਠਹਿਰਾਇਆ ਪਰ ਤਿੰਨ ਲੋਕਾਂ ਨੂੰ ਬਰੀ ਕਰ ਦਿੱਤਾ। ਓਡੇ ਵਿੱਚ ਹੋਏ ਦੰਗਿਆਂ ਦੀ ਇਸ ਘਟਨਾ ਦੌਰਾਨ ਘੱਟਗਿਣਤੀ ਭਾਈਚਾਰੇ ਦੇ 23 ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਹੇਠਲੀ ਅਦਾਲਤ ਦੇ ਆਦੇਸ਼ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਜਸਟਿਸ ਅਕਲ ਕੁਰੈਸ਼ੀ ਅਤੇ ਜਸਟਿਸ ਬੀ ਐਨ ਕਰੀਆ ਦੀ ਬੈਂਚ ਨੇ ਅੱਜ 14 ਦੋਸ਼ੀਆਂ ਨੂੰ ਉਮਰ ਕੈਦ ਅਤੇ ਪੰਜ ਹੋਰਾਂ ਨੂੰ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:17 convicts of Gujarat riots get bail from Supreme Court but will not be able to enter Gujarat