ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

24 ਘੰਟੇ 'ਚ ਕੋਰੋਨਾ ਦੇ ਦੇਸ਼ 'ਚ ਰਿਕਾਰਡ 1752 ਨਵੇਂ ਮਾਮਲੇ, 37 ਲੋਕਾਂ ਦੀ ਮੌਤ

ਭਾਰਤ 'ਚ ਵਿਦੇਸ਼ੀ ਨਾਗਰਿਕਾਂ ਸਮੇਤ ਕੋਰੋਨਾ ਵਾਇਰਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਅੱਜ ਸ਼ੁੱਕਰਵਾਰ ਨੂੰ ਵੱਧ ਕੇ 23,452 ਹੋ ਗਈ ਹੈ। ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ 'ਚ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ 'ਚ ਕੋਵਿਡ-19 ਸੰਕਰਮਣ ਕਾਰਨ ਕੁਲ 723 ਮੌਤਾਂ ਹੋਈਆਂ ਹਨ ਅਤੇ ਇਸ ਸਮੇਂ ਕੁਲ 17,915 ਲੋਕ ਮਹਾਮਾਰੀ ਨਾਲ ਪੀੜਤ ਹਨ।
 

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1752 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 37 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਪਿਛਲੇ 24 ਘੰਟੇ 'ਚ ਕੋਰੋਨਾ ਨਾਲ ਪੀੜਤ 491 ਲੋਕ ਠੀਕ ਹੋਏ ਹਨ, ਜਦਕਿ ਅਜਿਹੇ ਲੋਕਾਂ ਦੀ ਕੁਲ ਗਿਣਤੀ 4814 'ਤੇ ਪਹੁੰਚ ਗਈ ਹੈ।
 

ਕੋਰੋਨਾ ਵਾਇਰਸ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਮਹਾਰਾਸ਼ਟਰ 'ਚ ਹੁਣ ਤਕ 283 ਮੌਤਾਂ ਹੋ ਚੁੱਕੀਆਂ ਹਨ, ਜਦਕਿ ਮੱਧ ਪ੍ਰਦੇਸ਼ 'ਚ 83 ਲੋਕਾਂ ਦੀ ਜਾਨ ਇਹ ਵਾਇਰਸ ਲੈ ਚੁੱਕਾ ਹੈ। ਇਸ ਦੇ ਨਾਲ ਹੀ ਗੁਜਰਾਤ 'ਚ 112 ਅਤੇ ਉੱਤਰ ਪ੍ਰਦੇਸ਼ 'ਚ 24 ਤੇ ਦਿੱਲੀ 'ਚ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 6430 ਮਾਮਲੇ ਮਹਾਰਾਸ਼ਟਰ ਤੋਂ ਆਏ ਹਨ।

ਤਸਵੀਰ : ਰਵੀ ਕੁਮਾਰ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1752 new Coronavirus cases 37 deaths in 24 hours in India