ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਯੁੱਧਿਆ ਬਾਰੇ 18 ਰੀਵਿਊ ਪਟੀਸ਼ਨਾਂ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਅਯੁੱਧਿਆ ਬਾਰੇ 18 ਰੀਵਿਊ ਪਟੀਸ਼ਨਾਂ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਸਿਆਸੀ ਨਜ਼ਰੀਏ ਤੋਂ ਅਤਿ–ਸੰਵੇਦਨਸ਼ੀਲ ਅਯੁੱਧਿਆ ’ਚ ਰਾਮ ਜਨਮਭੂਮੀ–ਬਾਬਰੀ ਮਸਜਿਦ ਭੂਮੀ ਵਿਵਾਦ ਬਾਰੇ ਸੁਪਰੀਮ ਕੋਰਟ ਦੇ 9 ਨਵੰਬਰ ਦੇ ਫ਼ੈਸਲੇ ਉੱਤੇ ਮੁੜ–ਵਿਚਾਰ ਲਈ ਦਾਇਰ ਪਟੀਸ਼ਨਾਂ ਉੱਤੇ ਸੁਪਰੀਮ ਕੋਰਟ ਅੱਜ ਵੀਰਵਾਰ ਨੂੰ ਚੈਂਬਰ ਵਿੱਚ ਵਿਚਾਰ ਕਰੇਗੀ।

 

 

ਇਸ ਫ਼ੈਸਲੇ ਨੇ 2.77 ਏਕੜ ਜ਼ਮੀਨ ਉੱਤੇ ਰਾਮ ਮੰਦਰ ਨਿਰਮਾਣ ਦਾ ਰਾਹ ਸਾਫ਼ ਕਰ ਦਿੱਤਾ ਸੀ। ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਹੇਠਲੇ ਪੰਜ–ਮੈਂਬਰੀ ਸੰਵਿਧਾਨਕ ਬੈਂਚ ਇਨ੍ਹਾਂ ਨਜ਼ਰਸਾਨੀ (ਰੀਵਿਊ) ਪਟੀਸ਼ਨਾਂ ਉੱਤੇ ਚੈਂਬਰ ’ਚ ਵਿਚਾਰ ਕਰੇਗਾ। ਇਸ ਬੈਂਚ ਦੇ ਹੋਰਨਾਂ ਮੈਂਬਰਾਂ ਵਿੱਚ ਜਸਟਿਸ ਧਨੰਜੇ ਵਾਈ ਚੰਦਰਚੂੜ, ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਐੱਸ ਅਬਦੁਲ ਨਜ਼ੀਰ ਤੇ ਜਸਟਿਸ ਸੰਜੀਵ ਖੰਨਾ ਸ਼ਾਮਲ ਹਨ।

 

 

ਇਹ ਫ਼ੈਸਲਾ ਸੁਣਾਉਣ ਵਾਲੇ ਸੰਵਿਧਾਨਕ ਬੈਂਚ ਦੀ ਅਗਵਾਈ ਕਰਨ ਵਾਲੇ ਉਦੋਂ ਦੇ ਚੀਫ਼ ਜਸਟਿਸ ਰੰਜਨ ਗੋਗੋਈ ਕਿਉਂਕਿ ਹੁਣ ਸੇਵਾ–ਮੁਕਤ ਹੋ ਚੁੱਕੇ ਹਨ; ਇਸ ਲਈ ਉਨ੍ਹਾਂ ਦੀ ਥਾਂ ਸੰਵਿਧਾਨਕ ਬੈਂਚ ਵਿੱਚ ਜਸਟਿਸ ਸੰਜੀਵ ਖੰਨਾ ਨੂੰ ਸ਼ਾਮਲ ਕੀਤਾ ਗਿਆ ਹੈ।

 

 

ਅਦਾਲਤ ਦੀ ਵੈੱਬਸਾਈਟ ਉੱਤੇ ਅਪਲੋਡ ਕੀਤੀ ਗਈ ਕਾਰਜ–ਸੂਚੀ ਅਨੁਸਾਰ ਸੰਵਿਧਾਨਕ ਬੈਂਚ ਚੈਂਬਰ ਵਿੱਚ ਕੁੱਲ 18 ਨਜ਼ਰਸਾਨੀ ਪਟੀਸ਼ਨਾਂ ਉੱਤੇ ਵਿਚਾਰ ਕਰੇਗਾ। ਇਨ੍ਹਾਂ ਵਿੱਚੋਂ 9 ਪਟੀਸ਼ਨਾਂ ਤਾਂ ਇਸ ਮਾਮਲੇ ਦੀਆਂ ਪੁਰਾਣੀਆਂ 9 ਧਿਰਾਂ ਦੀਆਂ ਹਨ; ਜਦ ਕਿ ਬਾਕੀ ਦੀਆਂ ਇਹ ਰੀਵਿਊ ਪਟੀਸ਼ਨਾਂ ਤੀਜੀ ਧਿਰ ਵੱਲੋਂ ਦਾਇਰ ਕੀਤੀਆਂ ਗਈਆਂ ਹਨ।

 

 

ਇਸ ਮਾਮਲੇ ’ਚ ਸਭ ਤੋਂ ਪਹਿਲਾਂ ਦੋ ਦਸੰਬਰ ਨੂੰ ਪਹਿਲੀ ਰੀਵਿਊ ਪਟੀਸ਼ਨ ਮੂਲ ਮੁੱਦਈ ਐੱਮ ਸੱਦੀਕ ਦੇ ਕਾਨੂੰਨੀ ਵਾਰਸ ਮੌਲਾਨਾ ਸਈਦ ਅਸ਼ਹਦ ਰਸ਼ੀਦੀ ਨੇ ਦਾਇਰ ਕੀਤੀ ਸੀ। ਇਸ ਤੋਂ ਬਾਅਦ ਛੇ ਦਸੰਬਰ ਨੂੰ ਮੌਲਾਨਾ ਮੁਫ਼ਤੀ ਹਸਬੁੱਲ੍ਹਾ, ਮੁਹੰਮਦ ਉਮਰ, ਮੌਲਾਨਾ ਮਹਿਫ਼ੂਜ਼–ਉਰ–ਰਹਿਮਾਨ, ਹਾਜੀ ਮਹਿਬੂਬ ਤੇ ਮਿਸਬਾਹੁੱਦੀਨ ਨੇ ਦਾਇਰ ਕੀਤੀਆਂ ਹਨ।

 

 

ਇਸ ਤੋਂ ਬਾਅਦ 9 ਦਸੰਬਰ ਨੂੰ ਦੋ ਨਜ਼ਰਸਾਨੀ ਪਟੀਸ਼ਨਾਂ ਹੋਰ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ ਇੱਕ ਪਟੀਸ਼ਨ ਅਖਿਲ ਭਾਰਤੀ ਹਿੰਦੂ ਮਹਾਂਸਭਾ ਦੀ ਸੀ ਤੇ ਦੂਜੀ 40 ਤੋਂ ਵੱਧ ਲੋਕਾਂ ਨੇ ਸਾਂਝੇ ਤੌਰ ਉੱਤੇ ਦਾਇਰ ਕੀਤੀ ਸੀ। ਸਾਂਝੀ ਪਟੀਸ਼ਨ ਦਾਇਰ ਕਰਨ ਵਾਲਿਆਂ ’ਚ ਇਤਿਹਾਸਕਾਰ ਇਰਫ਼ਾਨ ਹਬੀਬ, ਅਰਥ–ਸ਼ਾਸਤਰੀ ਤੇ ਸਿਆਸੀ ਵਿਸ਼ਲੇਸ਼ਕ ਪ੍ਰਭਾਤ ਪਟਨਾਇਕ, ਮਨੁੱਖੀ ਅਧਿਕਾਰ ਕਾਰਕੁੰਨ ਹਰਸ਼ ਮੰਦਰ, ਨੰਦਿਨੀ ਸੁੰਦਰ ਤੇ ਜੌਨ ਦਿਆਲ ਸ਼ਾਮਲ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:18 Review Petitions in Ayodhya Case to be heard in Supreme Court today