ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੜਕੀ ਦਾ ਵਿਆਹ ਕਿਤੇ ਹੋਰ ਤੈਅ ਹੋਇਆ ਤਾਂ ਸਿਰਫਿਰੇ ਨੇ ਬਲਾਤਕਾਰ ਮਗਰੋਂ ਕੀਤੀ ਹੱਤਿਆ

ਮੱਧ ਪ੍ਰਦੇਸ਼ 'ਚ ਇੱਕ ਲੜਕੀ ਦੀ ਬਲਾਤਕਾਰ ਅਤੇ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਗੋਪਾਲਗੰਜ ਥਾਣਾ ਖੇਤਰ ਦੇ ਮੇਨਪਾਨੀ ਪਿੰਡ 'ਚ ਇੱਕ ਲੜਕੀ ਦੀ ਬਲਾਤਕਾਰ ਅਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਇਕਤਰਫਾ ਪਿਆਰ ਦਾ ਹੈ। ਮੁਲਜ਼ਮ ਨੇ ਪਹਿਲਾਂ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ।
 

ਪੁਲਿਸ ਅਧਿਕਾਰੀਆਂ ਅਨੁਸਾਰ ਸਾਗਰ ਜ਼ਿਲ੍ਹੇ ਦੀ ਇੱਕ 18 ਸਾਲਾ ਲੜਕੀ ਬੁੱਧਵਾਰ ਸ਼ਾਮ ਨੂੰ ਪਖਾਨੇ ਲਈ ਖੇਤਾਂ 'ਚ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
 

ਪੁਲਿਸ ਨੇ ਮੁਲਜ਼ਮ ਦੀ ਮਾਂ ਅਤੇ ਇੱਕ ਭਰਾ ਨੂੰ ਹਿਰਾਸਤ 'ਚ ਲੈ ਲਿਆ ਹੈ। ਮੁਲਜ਼ਮ ਨੌਜਵਾਨ ਫਰਾਰ ਹੈ। ਦੱਸਿਆ ਗਿਆ ਕਿ ਲੜਕੇ ਨੇ ਲੜਕੀ ਨੂੰ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਸੀ ਪਰ ਲੜਕੀ ਨੇ ਉਸ ਨੂੰ ਇਨਕਾਰ ਕਰ ਦਿੱਤਾ ਸੀ। ਇਸ ਮਗਰੋਂ ਕੁੱਝ ਦਿਨ ਪਹਿਲਾਂ ਲੜਕੀ ਦਾ ਵਿਆਹ ਵੀ ਤੈਅ ਹੋਇਆ ਸੀ, ਜਿਸ ਕਾਰਨ ਮੁਲਜ਼ਮ ਨੌਜਵਾਨ ਕਾਫੀ ਨਾਰਾਜ਼ ਸੀ। ਇਸੇ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ। ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਿੰਡ ਵਾਸੀਆਂ 'ਚ ਰੋਸ ਸੀ।
 

ਪੁਲਿਸ ਅਧਿਕਾਰੀ ਰਾਜੇਸ਼ ਵਿਆਸ ਨੇ ਕਿਹਾ ਪੋਸਟਮਾਰਟਮ ਰਿਪੋਰਟ 'ਚ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਮੁਲਜ਼ਮ ਨੂੰ ਫੜਨ ਲਈ ਮੁਹਿੰਮ ਚਲਾਈ ਜਾ ਰਹੀ ਹੈ।
 

ਦੱਸਿਆ ਜਾ ਰਿਹਾ ਹੈ ਕਿ 20 ਸਾਲਾ ਮੁਲਜ਼ਮ ਇਸੇ ਪਿੰਡ ਦਾ ਰਹਿਣ ਵਾਲਾ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੀ ਦਾ ਵਿਆਹ ਤੈਅ ਕਰ ਦਿੱਤਾ ਸੀ, ਜਿਸ ਕਾਰਨ ਉਹ ਗੁੱਸੇ 'ਚ ਸੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਵੀ ਲੜਕੇ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਉਨ੍ਹਾਂ ਦੀ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:18 year old woman raped and killed by stalker in Madhya Pradesh