ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟੋਲ ਫ੍ਰੀ ਨੰਬਰ 1800-117-574 'ਤੇ ਕੋਈ ਵੀ ਦੇ ਸਕਦੈ ਕਾਲੇ ਧਨ ਦੀ ਜਾਣਕਾਰੀ

ਜੇ ਤੁਸੀਂ ਕਿਸੇ ਵੱਲੋਂ ਰੱਖੇ ਗਏ ਕਾਲੇ ਧਨ ਬਾਰੇ ਇਨਕਮ ਟੈਕਸ ਵਿਭਾਗ ਨੂੰ ਜਾਣਕਾਰੀ ਦੇਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਟੋਲ ਫ੍ਰੀ ਨੰਬਰ 1800-117-574 'ਤੇ ਦੇ ਸਕਦੇ ਹੋ। ਇਨਕਮ ਟੈਕਸ ਵਿਭਾਗ ਨੇ ਇੱਕ ਨਵੀਂ ਸੇਵਾ ਸ਼ੁਰੂ ਕੀਤੀ ਹੈ। ਹੁਣ ਤੁਸੀਂ ਟੋਲ ਫ੍ਰੀ ਨੰਬਰ ਰਾਹੀਂ ਕਾਲੇ ਧਨ ਦੀ ਸ਼ਿਕਾਇਤ ਕਰ ਸਕਦੇ ਹੋ। ਇਨਕਮ ਟੈਕਸ ਵਿਭਾਗ ਨੇ ਦਿੱਲੀ ਵਿੱਚ ਚੋਣਾਂ ਦੌਰਾਨ ਕਾਲੇ ਧਨ ਅਤੇ ਨਕਦੀ ਦੀ ਗੈਰ-ਕਾਨੂੰਨੀ ਵਰਤੋਂ ਦੀ ਰੋਕਥਾਮ ਲਈ ਇਹ ਨੰਬਰ ਜਾਰੀ ਕੀਤਾ ਹੈ। ਕੋਈ ਵੀ ਇਸ ਨੰਬਰ ਨਾਲ ਸਬੰਧਤ ਜਾਣਕਾਰੀ ਦੇ ਸਕਦਾ ਹੈ।
 

ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਮੱਦੇਨਜ਼ਰ ਆਮਦਨ ਟੈਕਸ ਵਿਭਾਗ ਨੇ ਕਾਲੇ ਧਨ ਅਤੇ ਭ੍ਰਿਸ਼ਟਾਚਾਰੀਆਂ ਦੀ ਨਿਗਰਾਨੀ ਲਈ 24X7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇੱਕ ਟੋਲ ਫ੍ਰੀ ਨੰਬਰ 1800117574 ਵੀ ਜਾਰੀ ਕੀਤਾ ਗਿਆ ਹੈ। ਇੱਥੇ ਲੋਕ ਇਨਕਮ ਟੈਕਸ ਵਿਭਾਗ ਨੂੰ ਕਿਸੇ ਵੀ ਤਰਾਂ ਦੀਆਂ ਗੈਰ-ਕਾਨੂੰਨੀ ਨਕਦ ਵੰਡਣ ਅਤੇ ਚੋਣਾਂ ਨਾਲ ਜੁੜੇ ਹੋਰ ਜੁਰਮਾਂ ਬਾਰੇ ਸ਼ਿਕਾਇਤ ਕਰ ਸਕਦੇ ਹਨ।
 

ਦੱਸ ਦੇਈਏ ਕਿ 8 ਫਰਵਰੀ ਨੂੰ ਦਿੱਲੀ 'ਚ 70 ਸੀਟਾਂ 'ਤੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ। ਵਿਧਾਨ ਸਭਾ ਚੋਣਾਂ ਦੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਇਨਕਮ ਟੈਕਸ ਵਿਭਾਗ ਦੇ 22 ਮਾਲੀਆ ਅਧਿਕਾਰੀਆਂ ਨੂੰ ਇਨ੍ਹਾਂ ਚੋਣਾਂ ਲਈ ਖਰਚਾ ਨਿਗਰਾਨ ਨਿਯੁਕਤ ਕੀਤਾ ਹੈ।
 

ਕਮਿਸ਼ਨ ਨੇ ਇਨਕਮ ਟੈਕਸ ਵਿਭਾਗ ਦੀ ਨੀਤੀ ਬਣਾਉਣ ਵਾਲੀ ਸੰਸਥਾ ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀਬੀਡੀਟੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੁਪਰਵਾਈਜ਼ਰਾਂ ਵਜੋਂ ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਿਯਮਿਤ ਜ਼ਿੰਮੇਵਾਰੀਆਂ ਤੋਂ ਅਸਥਾਈ ਤੌਰ 'ਤੇ ਰਾਹਤ ਦੇਣ। ਚੋਣ ਕਮਿਸ਼ਨ ਨੇ ਦਿੱਲੀ ਅਤੇ ਗੁਆਂਢੀ ਸੂਬਿਆਂ 'ਚ ਸਥਿਤ ਸੀਬੀਡੀਟੀ ਦੀਆਂ ਜਾਂਚ ਸ਼ਾਖਾਵਾਂ ਨੂੰ ਵਿੱਤੀ ਲੈਣ-ਦੇਣ ਦੀਆਂ ਸ਼ੱਕੀ ਗਤੀਵਿਧੀਆਂ ਦੀ ਸਖਤ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1800117574 Toll free number anyone can give black money information to income tax department