ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ ਮੀਂਹ ਅਤੇ ਹੜ੍ਹਾਂ ਕਾਰਨ ਤਕਰੀਬਨ 1,900 ਲੋਕਾਂ ਦੀ ਮੌਤ

ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਸਾਲ ਮਾਨਸੂਨ ਦੇ ਮੀਂਹ ਅਤੇ ਹੜ੍ਹਾਂ ਕਾਰਨ ਤਕਰੀਬਨ 1,900 ਲੋਕਾਂ ਦੀ ਮੌਤ ਹੋ ਗਈ ਹੈ ਅਤੇ 46 ਹੋਰ ਲਾਪਤਾ ਹਨ। 22 ਰਾਜਾਂ ਦੇ ਲਗਭਗ 25 ਲੱਖ ਲੋਕ ਹੜ੍ਹ ਨਾਲ ਪ੍ਰਭਾਵਤ ਹੋਏ ਹਨ। 

 

ਅਧਿਕਾਰੀਆਂ ਦੇ ਅਨੁਸਾਰ ਮਹਾਰਾਸ਼ਟਰ ਵਿੱਚ ਬਾਰਸ਼, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਭ ਤੋਂ ਵੱਧ 382 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਪੱਛਮੀ ਬੰਗਾਲ ਵਿੱਚ 227 ਮੌਤਾਂ ਨਾਲ ਦੂਜੇ ਨੰਬਰ ’ਤੇ ਰਿਹਾ। ਦੇਸ਼ ਦੇ ਲਗਭਗ 357 ਜ਼ਿਲ੍ਹੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਤ ਹੋਏ ਸਨ।

 

ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ 738 ਲੋਕ ਜ਼ਖ਼ਮੀ ਹੋਏ ਅਤੇ 20,000 ਪਸ਼ੂਆਂ ਦੀ ਵੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ 1.09 ਲੱਖ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, 2.05 ਲੱਖ ਘਰਾਂ ਨੂੰ ਅਧੂਰਾ ਨੁਕਸਾਨ ਹੋਇਆ ਹੈ ਅਤੇ 14.14 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਗਈ ਹੈ।

 

ਅਧਿਕਾਰੀਆਂ ਅਨੁਸਾਰ 1,874 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਬਰਸਾਤੀ ਮੌਸਮ ਅਧਿਕਾਰਤ ਤੌਰ 'ਤੇ 30 ਸਤੰਬਰ ਨੂੰ ਖ਼ਤਮ ਹੋਇਆ ਸੀ, ਪਰ ਇਸ ਦੇ ਬਾਵਜੂਦ ਮਾਨਸੂਨ ਦੇਸ਼ ਦੇ ਕਈ ਇਲਾਕਿਆਂ 'ਚ ਸਰਗਰਮ ਹੈ। ਇਸ ਵਿਚ ਦੱਸਿਆ ਗਿਆ ਹੈ ਕਿ 1994 ਤੋਂ ਬਾਅਦ ਪਹਿਲੀ ਵਾਰ ਇਨ੍ਹਾਂ ਚਾਰ ਮਹੀਨਿਆਂ ਵਿਚ ਸਭ ਤੋਂ ਵੱਧ ਬਾਰਸ਼ ਦਰਜ ਕੀਤੀ ਗਈ ਹੈ।

 

ਅਧਿਕਾਰੀਆਂ ਨੇ ਦੱਸਿਆ ਕਿ ਮਹਾਰਾਸ਼ਟਰ ਦੇ 22 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਤ ਹੋਏ, ਜਿਨ੍ਹਾਂ ਵਿਚੋਂ 382 ਲੋਕ ਮਾਰੇ ਗਏ ਅਤੇ 369 ਜ਼ਖ਼ਮੀ ਹੋਏ ਅਤੇ 7.19 ਲੱਖ ਲੋਕਾਂ ਨੂੰ 305 ਰਾਹਤ ਕੈਂਪਾਂ ਵਿੱਚ ਤਬਦੀਲ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮਾਨਸੂਨ ਦੀ ਬਾਰਸ਼ ਅਤੇ ਹੜ੍ਹਾਂ ਕਾਰਨ ਪੱਛਮੀ ਬੰਗਾਲ ਦੇ 22 ਜ਼ਿਲ੍ਹੇ ਵੀ ਪ੍ਰਭਾਵਤ ਹੋਏ ਸਨ, ਜਿਸ ਵਿੱਚ 227 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ 37 ਜ਼ਖ਼ਮੀ ਹੋਏ ਸਨ। ਇਸ ਦੇ ਨਾਲ ਹੀ ਚਾਰ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। 43,433 ਲੋਕਾਂ ਨੂੰ 280 ਰਾਹਤ ਕੈਂਪਾਂ ਵਿੱਚ ਤਬਦੀਲ ਕਰਨਾ ਪਿਆ।

 

ਅਧਿਕਾਰੀਆਂ ਨੇ ਕਿਹਾ ਕਿ ਬਿਹਾਰ ਵਿੱਚ ਅਜੇ ਹੜ੍ਹ ਹਨ। ਹੜ੍ਹਾਂ ਕਾਰਨ 161 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 27 ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ 1.26 ਲੱਖ ਲੋਕਾਂ ਨੂੰ 235 ਰਾਹਤ ਕੈਂਪਾਂ ਵਿੱਚ ਭੇਜਿਆ ਗਿਆ ਹੈ। ਮੱਧ ਪ੍ਰਦੇਸ਼ ਦੇ 38 ਜ਼ਿਲ੍ਹਿਆਂ ਵਿੱਚ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਜਿਸ ਵਿੱਚ 182 ਲੋਕਾਂ ਦੀਆਂ ਜਾਨਾਂ ਗਈਆਂ ਅਤੇ 38 ਲਾਪਤਾ ਹਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1900 people died due to monsoon rains and floods in the country