ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

1984 ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਨੇ ਬੰਦ ਲਿਫਾਫੇ ’ਚ SC ਨੂੰ ਸੌਂਪੀ ਰਿਪੋਰਟ

1984 ਸਿੱਖ ਕਤਲੇਆਮ: 1984 ਸਿੱਖ ਕਤਲੇਆਮ ਦੇ ਮਾਮਲਿਆਂ ਵਿੱਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਵੱਡੀ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਜਸਟਿਸ (ਸੇਵਾਮੁਕਤ) ਸ਼ਿਵ ਨਾਰਾਇਣ ਢੀਂਗਰਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਵੱਲੋਂ 1984 ਦੇ ਸਿੱਖ ਕਤਲੇਆਮ ਕੇਸਾਂ ਦੇ ਸਬੰਧੀ ਰਿਪੋਰਟ ਸ਼ੁੱਕਰਵਾਰ ਨੂੰ ਇੱਕ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਇਨ੍ਹਾਂ 186 ਕੇਸਾਂ ਨੂੰ ਪਹਿਲਾਂ ਸੀਬੀਆਈ ਨੇ ਸਬੂਤਾਂ ਦੀ ਘਾਟ ਕਰਕੇ ਬੰਦ ਕਰ ਦਿੱਤਾ ਸੀ।

 

ਸੁਪਰੀਮ ਕੋਰਟ ਵੱਲੋਂ ਗਠਤ ਐਸਆਈਟੀ ਨੂੰ ਉਨ੍ਹਾਂ ਮਾਮਲਿਆਂ ਨੂੰ ਮੁੜ ਤੋਂ ਖੋਲ੍ਹਣ ਅਤੇ ਜਾਂਚ ਦੇ ਹੁਕਮ ਦਿੱਤੇ ਗਏ ਸਨ, ਜਿਨ੍ਹਾਂ ਨੂੰ ਪੁਲਿਸ ਨੇ ਪੂਰੀ ਜਾਂਚ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਬੰਦ ਕਰ ਦਿੱਤਾ ਸੀ। ਸੁਪਰੀਮ ਕੋਰਟ ਇਸ ਮਾਮਲੇ ਵਿੱਚ 2 ਹਫ਼ਤਿਆਂ ਬਾਅਦ ਫੈਸਲਾ ਲਵੇਗਾ ਕਿ ਇਸ ਨੂੰ ਜਨਤਕ ਕੀਤਾ ਜਾਵੇ ਜਾਂ ਨਹੀਂ। 
 

 

 

 

ਦੱਸ ਦੇਈਏ ਕਿ ਐਸ ਐਨ ਢੀਂਗਰਾ ਦੀ ਅਗਵਾਈ ਵਾਲੀ ਐਸਆਈਟੀ ਪਹਿਲਾਂ ਹੀ ਇਹ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਚੁੱਕੀ ਹੈ। ਇਸ ਵਿਚ 186 ਕੇਸ ਸਬੂਤਾਂ ਅਤੇ ਗਵਾਹਾਂ ਦੀ ਘਾਟ ਕਾਰਨ ਬੰਦ ਕੀਤੇ ਗਏ ਸਨ। ਸੀਬੀਆਈ ਦੇ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਨੇ ਐਸਆਈਟੀ ਦਾ ਗਠਨ ਕੀਤਾ ਸੀ।

 

ਦੱਸਣਯੋਗ ਹੈ ਕਿ 1984 ਵਿੱਚ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖਾਂ ਵਿਰੁੱਧ ਕਤਲੇਆਮ ਹੋਏ ਸਨ, ਜਿਸ ਵਿੱਚ ਸੈਂਕੜੇ ਲੋਕ ਖੁਦ ਦਿੱਲੀ ਵਿੱਚ ਮਾਰੇ ਗਏ ਸਨ। ਇਸ ਦੇ ਨਾਲ ਹੀ ਹਰਿਆਣਾ ਵਿੱਚ ਹੋਏ ਕਤਲੇਆਮ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1984 anti-Sikh riots case in Supreme Court will consider 186 closed cases