ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਨਵੰਬਰ 1984 ਸਿੱਖ ਕਤਲੇਆਮ ਚ ਦਿੱਲੀ ਹਾਈਕੋਰਟ ਤੋਂ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਪਾਰਟੀ ਦੀ ਮੈਂਬਰਸਿ਼ੱਪ ਤੋਂ ਅਸਤੀਫਾ ਦੇ ਦਿੱਤਾ ਹੈ। ਸੱਜਣ ਕੁਮਾਰ ਨੇ ਮੰਗਲਵਾਰ ਨੂੰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਚਿੱਠੀ ਲਿੱਖ ਕੇ ਪਾਰਟੀ ਦੀ ਮੁੱਢਲੀ ਮੈਂਬਰਸਿ਼ੱਪ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਨਾਲ ਜੁੜੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

 

ਲੰਘੇ ਸੋਮਵਾਰ ਨੂੰ ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਮਾਮਲੇ ਨਾਲ ਜੁੜੇ ਇੱਕ ਮਾਮਲੇ ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਮਰਦੇ ਦਮ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

 

ਸੱਜਣ ਕੁਮਾਰ ਨੇ ਕਾਂਗਰਸ ਮੁਖੀ ਰਾਹੁਲ ਗਾਂਧੀ ਨੂੰ ਚਿੱਠੀ ਚ ਕਿਹਾ, ਮਾਨਯੋਗ ਹਾਈਕੋਰਟ ਦੁਆਰਾ ਮੇਰੇ ਖਿਲਾਫ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਚ ਭਾਰਤੀ ਕੌਮੀ ਕਾਂਗਰਸ ਦੀ ਮੁੱਢਲੀ ਮੈਂਬਰਸਿ਼ੱਪ ਤੋਂ ਤਤਕਾਲ ਅਸਤੀਫ਼ਾ ਦਿੰਦਾ ਹਾਂ।

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1984 anti-Sikh riots Sajjan Kumar resigns from Congress