ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਜ਼ਾਮੂਦੀਨ ਇਲਾਕੇ ਤੋਂ ਮਿਲੇ ਕੋਰੋਨਾ ਦੇ 200 ਸ਼ੱਕੀ ਲੋਕਾਂ ’ਚ 100 ਵਿਦੇਸ਼ੀ

ਕੋਰੋਨਾ ਵਿਰੁਧ ਕੇਂਦਰ ਦੇ ਨਾਲ ਨਾਲ ਦੇਸ਼ ਭਰ ਦੀਆਂ ਸਰਕਾਰਾਂ ਹੀ ਚੌਕਸ ਹਨ ਅਤੇ ਲੋਕਾਂ ਨੂੰ ਲਗਾਤਾਰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਲੌਕਡਾਊਨ ਦੌਰਾਨ ਇਸ ਦੀ ਉਲੰਘਣਾ ਕਰ ਘਰਾਂ ਤੋਂ ਨਾ ਨਿਕਲੋ। ਇਸ ਵਿਚਕਾਰ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਤੋਂ 200 ਲੋਕਾਂ ਨੂੰ ਕੋਰੋਨਾ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਹੈ।

 

ਕੋਰੋਨਾ ਦੀ ਲਾਗ ਦੇ ਵੱਧ ਰਹੇ ਖ਼ਤਰੇ ਦੇ ਵਿਚਕਾਰ ਦੱਖਣੀ ਪੂਰਬੀ ਦਿੱਲੀ ਦੇ ਨਿਜ਼ਾਮੂਦੀਨ ਦੀ ਤਬਲੀਗੀ ਜਮਾਤ ਦੇ ਮਰਕਜ ਤੋਂ ਦਸ ਤੋਂ ਵੱਧ ਦੇਸ਼ਾਂ ਦੇ ਨਾਗਰਿਕਾਂ ਸਣੇ 200 ਦੇ ਕਰੀਬ ਲੋਕਾਂ ਨੂੰ ਇੱਥੇ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਜਿਨ੍ਹਾਂ ਲੋਕਾਂ ਨੂੰ ਜਾਂਚ ਲਈ ਲਿਜਾਇਆ ਗਿਆ ਹੈ, ਉਨ੍ਹਾਂ ਵਿੱਚ ਬੰਗਲਾਦੇਸ਼, ਸ੍ਰੀਲੰਕਾ, ਅਫ਼ਗ਼ਾਨਿਸਤਾਨ, ਮਲੇਸ਼ੀਆ, ਸਾਊਦੀ ਅਰਬ, ਇੰਗਲੈਂਡ ਅਤੇ ਚੀਨ ਤੋਂ ਤਕਰੀਬਨ 100 ਵਿਦੇਸ਼ੀ ਨਾਗਰਿਕ ਸ਼ਾਮਲ ਹਨ।

 

 

ਐਤਵਾਰ ਨੂੰ ਤਾਮਿਲਨਾਡੂ ਦਾ ਇਕ 64 ਸਾਲਾ ਵਿਅਕਤੀ ਮਾਰਿਆ ਗਿਆ ਜੋ ਮਰਕਜ ਵਿੱਚ ਰਹਿ ਰਿਹਾ ਸੀ। ਹਾਲਾਂਕਿ ਅਜੇ ਤੱਕ ਮ੍ਰਿਤਕ ਦੀ ਜਾਂਚ ਰਿਪੋਰਟ ਨਹੀਂ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਵੇਂ ਹੀ ਇਹ ਖ਼ਬਰ ਮਿਲੀ ਕਿ ਨਿਜ਼ਾਮੂਦੀਨ ਇਲਾਕੇ ਵਿੱਚ ਕੁਝ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਮਿਲੀ ਹੈ, ਉਸ ਤੋਂ ਬਾਅਦ ਦਿੱਲੀ ਦੇ ਸਿਹਤ ਵਿਭਾਗ ਦੀ ਟੀਮ ਵੀ ਉਥੇ ਪਹੁੰਚ ਗਈ।

 

ਨਿਜ਼ਾਮੂਦੀਨ ਦੇ ਇਕ ਸਥਾਨਕ ਨਿਵਾਸੀ ਨੇ ਦੱਸਿਆ ਕਿ ਮਰਕਜ ਵਿੱਚ ਤਕਰੀਬਨ 600 ਲੋਕ ਸਨ ਜਿਨ੍ਹਾਂ ਵਿਚੋਂ 200 ਲੋਕਾਂ ਨੂੰ ਕੋਰੋਨਾ ਇਨਫੈਕਸ਼ਨ ਸਕ੍ਰੀਨਿੰਗ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਹੈ ਅਤੇ ਮਰਕਜ ਦੇ ਆਸ ਪਾਸ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
 

................

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:200 people from Nizamuddin Markaz were taken to the hospital to be examined for corona