ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਦੋਸ਼ੀ ਵਿਨੇ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਨੇ ਕੀਤੀ ਖਾਰਜ

ਨਿਰਭਯਾ ਸਮੂਹਕ ਬਲਾਤਕਾਰ ਅਤੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਦੋਸ਼ੀਆਂ 'ਚੋਂ ਵਿਨੇ ਸ਼ਰਮਾ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖਾਰਜ ਕਰ ਦਿੱਤੀ ਹੈ। ਹੁਣ ਵਿਨੇ ਕੋਲ ਆਪਣੇ ਬਚਾਅ ਦੀਆਂ ਸਾਰੀਆਂ ਆਪਸ਼ਨਾਂ ਖਤਮ ਹੋ ਗਈਆਂ ਹਨ।
 

ਦਰਅਸਲ, ਨਿਰਭਯਾ ਕੇਸ 'ਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਦੋਸ਼ੀ ਵਿਨੇ ਦੀ ਰਾਸ਼ਟਰਪਤੀ ਕੋਲ ਰਹਿਮ ਪਟੀਸ਼ਨ ਲੰਬਿਤ ਹੋਣ ਦਾ ਹਵਾਲਾ ਦੇ ਕੇ ਦੋਸ਼ੀਆਂ ਦੇ ਵਕੀਲ ਨੂੰ ਪਟਿਆਲਾ ਹਾਊਸ ਕੋਰਟ ਤੋਂ ਰਾਹਤ ਮਿਲ ਗਈ। ਅਦਾਲਤ ਨੇ ਉਸ ਦਾ ਮੌਤ ਦਾ ਵਾਰੰਟ ਰੱਦ ਕਰ ਦਿੱਤਾ। ਸ਼ੁੱਕਰਵਾਰ ਨੂੰ ਦਾਇਰ ਕੀਤੀ ਗਈ ਪਟੀਸ਼ਨ 'ਚ ਦੋਸ਼ੀ ਅਕਸ਼ੇ, ਵਿਨੇ, ਪਵਨ ਦੇ ਵਕੀਲ ਏ.ਪੀ. ਸਿੰਘ ਨੇ ਦੋਸ਼ੀ ਵਿਨੇ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਕੋਲ ਲੰਬਿਤ ਹੋਣ ਨੂੰ ਆਧਾਰ ਬਣਾਇਆ ਸੀ।
 

 

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਕੇਸ ਦੀ ਸੁਣਵਾਈ ਲਈ ਵੀ ਸਹਿਮਤੀ ਦਿੱਤੀ, ਜਿਸ 'ਚ ਦੋਸ਼ੀਆਂ 'ਤੇ ਮਾਮਲੇ ਨੂੰ ਲਟਕਾਉਣ ਦਾ ਦੋਸ਼ ਲਗਾਇਆ ਸੀ। ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਦੇ ਦੋਸ਼ੀਆਂ ਵੱਲੋਂ ਲਗਾਤਾਰ ਫਾਂਸੀ ਦੀ ਸਜ਼ਾ ਨੂੰ ਟਾਲਣ ਲਈ ਵਾਰ-ਵਾਰ ਅਦਾਲਤ ਦਾ ਦਰਵਾਜਾ ਖੜਕਾਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਇਸ ਗੱਲ 'ਤੇ ਸਹਿਮਤ ਹੋ ਗਿਆ ਹੈ ਕਿ ਇਸ ਮਾਮਲੇ 'ਚ ਨਵੇਂ ਦਿਸ਼ਾ-ਨਿਰਦੇਸ਼ ਤੈਅ ਕੀਤੇ ਜਾਣ।
 

ਸੁਪਰੀਮ ਕੋਰਟ ਫਾਂਸੀ ਦੀ ਸਜ਼ਾ ਦੇ ਮਾਮਲਿਆਂ 'ਚ ਪੀੜਤ ਅਤੇ ਸਮਾਜ ਦੇ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ ਨਵੇਂ ਦਿਸ਼ਾ-ਨਿਰਦੇਸ਼ ਬਣਾਏ ਜਾਣ ਦੀ ਕੇਂਦਰ ਸਰਕਾਰ ਦੀ ਮੰਗ 'ਤੇ ਸਹਿਮਤ ਹੋ ਗਇਆ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ।
 

ਦੱਸ ਦੇਈਏ ਕਿ ਨਿਰਭਯਾ ਸਮੂਹਕ ਬਲਾਤਕਾਰ ਦੇ ਚਾਰੇ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਸੀ ਪਰ ਬੀਤੇ ਦਿਨੀਂ ਉਨ੍ਹਾਂ ਦੀ ਫਾਂਸੀ ਦੇ ਵਾਰੰਟ ਨੂੰ ਰੱਦ ਕਰ ਦਿੱਤਾ ਗਿਆ।

 

 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2012 Delhi gang rape case President rejects mercy plea of convict Vinay Sharma