ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਰੱਦ, ਨਹੀਂ ਰੁਕੇਗੀ ਫਾਂਸੀ

ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪਵਨ ਵੱਲੋਂ ਦਾਇਰ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਕੋਈ ਨਵਾਂ ਸਬੂਤ ਨਹੀਂ ਪੇਸ਼ ਕੀਤਾ ਗਿਆ ਹੈ। ਪਵਨ ਦਾ ਕਹਿਣਾ ਹੈ ਕਿ ਅਪਰਾਧ ਸਮੇਂ ਉਹ ਨਾਬਾਲਗ ਸੀ ਅਤੇ ਦਿੱਲੀ ਹਾਈ ਕੋਰਟ ਦੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ।
 

 

ਪਵਨ ਗੁਪਤਾ ਨੇ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ 16 ਦਸੰਬਰ 2012 ਨੂੰ ਉਹ ਨਾਬਾਲਗ ਸੀ। ਇਸ ਲਈ ਉਸ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਪਵਨ ਦਾ ਕਹਿਣਾ ਹੈ ਕਿ ਦਿੱਲੀ ਹਾਈ ਕੋਰਟ ਨੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਪਵਨ ਨੂੰ ਨਾਬਾਲਗ ਦੱਸਣ ਵਾਲੀ ਪਟੀਸ਼ਨ ਰੱਦ ਕਰਦਿਆਂ ਪਵਨ ਦੇ ਵਕੀਲ ਏ.ਪੀ. ਸਿੰਘ 'ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਦੱਸ ਦੇਈਏ ਕਿ ਜੇ ਦੋਸ਼ੀ ਪਵਨ ਦੀ ਪਟੀਸ਼ਨ ਸੁਪਰੀਮ ਕੋਰਟ ਤੋਂ ਵੀ ਖਾਰਜ ਕਰ ਦਿੱਤੀ ਜਾਂਦੀ ਹੈ ਤਾਂ ਉਸ ਕੋਲ ਕਿਊਰੇਟਿਵ ਪਟੀਸ਼ਨ ਅਤੇ ਰਾਸ਼ਟਰਪਤੀ ਕੋਲ ਰਹਿਮ ਪਟੀਸ਼ਨ ਭੇਜਣ ਦੀ ਆਪਸ਼ਨ ਮੌਜੂਦ ਹੈ।
 

ਜ਼ਿਕਰਯੋਗ ਹੈ ਕਿ ਨਿਰਭਯਾ ਕੇਸ ਦੇ ਇੱਕ ਹੋਰ ਦੋਸ਼ੀ ਮੁਕੇਸ਼ ਸਿੰਘ ਦੀ ਰਹਿਮ ਅਪੀਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਦਰਅਸਲ, ਕਿਊਰੇਟਿਵ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮੁਕੇਸ਼ ਨੇ ਰਹਿਮ ਲਈ ਰਾਸ਼ਟਰਪਤੀ ਕੋਲ ਪਹੁੰਚ ਕੀਤੀ ਸੀ। ਹੁਣ ਉਸ ਕੋਲ ਕੋਈ ਰਸਤਾਨ ਨਹੀਂ ਬਚਿਆ ਹੈ। ਚਾਰ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਹੈ। 
 

 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2012 Delhi gang-rape case: Supreme Court dismisses SLP filed by convict Pawan Kumar Gupta