ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ 'ਚ ਦੋਸ਼ੀ ਵਿਨੇ ਕੁਮਾਰ ਸ਼ਰਮਾ ਨੇ ਫਾਂਸੀ ਦੀ ਸਜ਼ਾ ਵਿਰੁੱਧ ਇੱਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ। ਸਾਲ 2012 'ਚ ਦਿੱਲੀ ਨਿਰਭਯਾ ਸਮੂਹਕ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਵਿਨੇ ਕੁਮਾਰ ਨੇ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਖਲ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਵਿਰੁੱਧ ਜਾਰੀ ਹੋਏ ਡੈਥ ਵਾਰੰਟ 'ਤੇ ਰੋਕ ਲਗਾਉਣ ਦੀ ਅਰਜ਼ੀ ਵੀ ਲਗਾਈ ਹੈ। ਦਰਅਸਲ, ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕੇਸ ਦੇ ਸਾਰੇ ਦੋਸ਼ੀਆਂ ਵਿਰੁੱਧ ਡੈਥ ਵਾਰੰਟ ਜਾਰੀ ਕੀਤਾ ਹੈ ਅਤੇ ਇਨ੍ਹਾਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ।
2012 Delhi gangrape and murder case: One of the convicts, Vinay Kumar Sharma has filed a curative petition before the Supreme Court. A Delhi Court had issued a death warrant against all four convicts on January 7 and they are scheduled to be executed on January 22 at 7 am pic.twitter.com/Sb2fGXRDId
— ANI (@ANI) January 9, 2020
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।