ਸਾਲ 2012 ਦੇ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਅਕਸ਼ੈ ਠਾਕੁਰ ਨੇ ਨਵੀਂ ਰਹਿਮ ਦੀ ਅਪੀਲ ਦਾਇਰ ਕੀਤੀ ਹੈ। ਇਹ ਪਟੀਸ਼ਨ ਮੌਤ ਦੀ ਸਜ਼ਾ ਤੋਂ ਤਿੰਨ ਦਿਨ ਪਹਿਲਾਂ ਦਾਇਰ ਕੀਤੀ ਗਈ ਹੈ।
ਨਵੀਂ ਪਟੀਸ਼ਨ ਵਿਚ ਅਕਸ਼ੈ ਨੇ ਕਿਹਾ ਹੈ ਕਿ ਉਸ ਦੀ ਪਹਿਲੀ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਵਿੱਚ ਸਾਰੇ ਤੱਥ ਨਹੀਂ ਸਨ। ਚਾਰ ਦੋਸ਼ੀਆਂ ਵਿਚੋਂ ਇਕ, ਅਕਸ਼ੇ ਨੇ ਮੌਤ ਦੀ ਵਾਰੰਟ 'ਤੇ ਰੋਕ ਲਗਾਉਣ ਲਈ ਦਿੱਲੀ ਦੀ ਇਕ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ।
ਪਟੀਸ਼ਨ ਵਿੱਚ ਅਕਸ਼ੈ ਨੇ ਦਲੀਲ ਦਿੱਤੀ ਹੈ ਕਿ ਉਸ ਦੀ ਜੋ ਰਹਿਮ ਦੀ ਅਪੀਲ ਰੱਦ ਕੀਤੀ ਗਈ ਹੈ ਉਸ ਵਿੱਚ ਸਾਰੇ ਤੱਥ ਨਹੀਂ ਸਨ। ਤੁਹਾਨੂੰ ਦੱਸ ਦੇਈਏ ਕਿ ਸੈਸ਼ਨ ਕੋਰਟ ਵੱਲੋਂ ਨਿਰਭਯਾ ਸਮੂਹਿਕ ਜ਼ਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਮੌਤ ਤੱਕ ਫਾਂਸੀ ਦੇਣ ਲਈ ਮੌਤ ਦਾ ਵਾਰੰਟ ਜਾਰੀ ਕੀਤਾ ਗਿਆ ਹੈ।
2012 Delhi gangrape case: One of the convicts, Akshay has moved mercy petition claiming that his earlier petition that was dismissed did not have all the facts. pic.twitter.com/RArzA5mUjZ
— ANI (@ANI) February 29, 2020
ਦੋਸ਼ੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਰਿਪੋਰਟ ਪੇਸ਼ ਕਰਨ ਅਤੇ ਸੋਮਵਾਰ ਨੂੰ ਕੇਸ ਦੀ ਸੁਣਵਾਈ ਲਈ ਦਿਨ ਨਿਰਧਾਰਤ ਕਰਨ ਦਾ ਨਿਰਦੇਸ਼ ਦਿੱਤਾ ਹੈ।
ਸੁਪਰੀਮ ਕੋਰਟ ਸੋਮਵਾਰ ਨੂੰ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਕਿਉਰੇਟਿਵ ਪਟੀਸ਼ਨ 'ਤੇ ਸੁਣਵਾਈ ਕਰੇਗੀ। ਪਵਨ ਦੀ ਪਟੀਸ਼ਨ 'ਤੇ ਜਸਟਿਸ ਐਨ ਵੀ ਰਮਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਪੰਜ ਜੱਜਾਂ ਦਾ ਬੈਂਚ ਸੁਣਵਾਈ ਕਰੇਗੀ। ਪਵਨ ਨੇ ਮੰਗ ਕੀਤੀ ਹੈ ਕਿ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ।