ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਦਿੱਲੀ ਸਰਕਾਰ ਨੇ ਰੱਦ ਕੀਤੀ ਦੋਸ਼ੀ ਮੁਕੇਸ਼ ਦੀ ਰਹਿਮ ਪਟੀਸ਼ਨ

ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਦੋਸ਼ੀਆਂ 'ਚ ਸ਼ਾਮਿਲ ਮੁਕੇਸ਼ ਸਿੰਘ ਦੀ ਰਹਿਮ ਪਟੀਸ਼ਨ ਦਿੱਲੀ ਸਰਕਾਰ ਨੇ ਰੱਦ ਕਰ ਦਿੱਤੀ ਹੈ। ਹੁਣ ਦਿੱਲੀ ਦੇ ਉਪ ਰਾਜਪਾਲ ਨੇ ਮੁਕੇਸ਼ ਦੀ ਪਟੀਸ਼ਨ ਕੇਂਦਰੀ ਗ੍ਰਹਿ ਮੰਤਰਾਲਾ ਕੋਲ ਭੇਜ ਦਿੱਤੀ ਹੈ। ਦੱਸ ਦਈਏ ਕਿ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਦੋਸ਼ੀ ਮੁਕੇਸ਼ ਦੀ ਅਪੀਲ ਖਾਰਜ ਕਰ ਦਿੱਤੀ ਸੀ। ਮੁਕੇਸ਼ ਨੇ ਹਾਈ ਕੋਰਟ 'ਚ ਪਟੀਸ਼ਨ ਦਾਖਲ ਕਰਕੇ ਹੇਠਲੀ ਅਦਾਲਤ ਦੇ ਮੌਤ ਦੇ ਵਾਰੰਟ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ।
 

ਇਸ ਮਾਮਲੇ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਦਿੱਲੀ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਕਿਉਂਕਿ 2012 ਦੇ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕਾਂਡ ਦੇ ਇੱਕ ਦੋਸ਼ੀ ਨੇ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਇਸ ਲਈ ਮੌਤ ਦੀ ਸਜ਼ਾ ਦੇ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਹਾਈ ਕੋਰਟ ਨੇ ਇਸ ਕੇਸ ਵਿੱਚ ਦੋਸ਼ੀ ਮੁਕੇਸ਼ ਨੂੰ ਹੇਠਲੀ ਅਦਾਲਤ ਵਿੱਚ ਇਹ ਦੱਸਣ ਲਈ ਕਿਹਾ ਹੈ ਕਿ ਉਸ ਦੀ ਰਹਿਮ ਦੀ ਅਪੀਲ ਅਜੇ ਰਾਸ਼ਟਰਪਤੀ ਕੋਲ ਪੈਂਡਿੰਗ ਹੈ। ਅਦਾਲਤ 'ਚ ਮੁਕੇਸ਼ ਦੇ ਵਕੀਲ ਨੇ ਕਿਹਾ ਕਿ ਉਹ ਹੁਣ ਮੌਤ ਦੀ ਵਾਰੰਟ ਵਿਰੁੱਧ ਹੇਠਲੀ ਅਦਾਲਤ 'ਚ ਜਾਣਗੇ। ਅਦਾਲਤ ਨੇ ਇਸ ਤੋਂ ਬਾਅਦ ਪਟੀਸ਼ਨ ਨੂੰ ਵਾਪਸ ਲੈਂਦਿਆਂ ਰੱਦ ਕਰ ਦਿੱਤਾ।
 

ਜ਼ਿਕਰਯੋਗ ਹੈ ਕਿ ਚਾਰ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਹੈ। ਦਿੱਲੀ ਦੀ ਇੱਕ ਅਦਾਲਤ ਨੇ ਚਾਰਾਂ ਦੋਸ਼ੀਆਂ ਵਿਰੁੱਧ ਬੀਤੀ 7 ਜਨਵਰੀ ਨੂੰ ਡੈਥ ਵਾਰੰਟ ਜਾਰੀ ਕੀਤਾ ਸੀ।
 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2012 Nirbhya gang rape case Delhi Government has rejected the mercy plea of Mukesh