ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

21 ਹਿੰਦੂ ਪ੍ਰਵਾਸੀ ਪਾਕਿਸਤਾਨੀਆਂ ਨੂੰ ਮਿਲੀ ਭਾਰਤੀ ਨਾਗਰਿਕਤਾ

ਲੰਬੇ ਸਮੇਂ ਤੋਂ ਰਾਜਸਥਾਨ ਚ ਰਹਿੰਦੇ 21 ਹੋਰ ਪਾਕਿਸਤਾਨੀ ਪਰਵਾਸੀਆਂ ਨੂੰ ਭਾਰਤ ਦੀ ਨਾਗਰਿਕਤਾ ਦੇ ਦਿੱਤੀ ਗਈ ਹੈ। ਇਨ੍ਹਾਂ ਲੋਕਾਂ ਨੂੰ ਇੱਥੇ ਦੇ ਡਵੀਜ਼ਨਲ ਕਮਿਸ਼ਨਰ ਕੇ. ਸੀ. ਵਰਮਾ ਅਤੇ ਜ਼ਿਲ੍ਹਾ ਕੁਲੈਕਟਰ ਜਗਰੂਪ ਸਿੰਘ ਯਾਦਵ ਨੇ ਗਣਤੰਤਰ ਭਾਰਤ ਦੇ ਨਾਗਰਿਕਤਾ ਪ੍ਰਮਾਣ ਪੱਤਰ ਸੌਂਪੇ।

 

ਯਾਦਵ ਨੇ ਕਿਹਾ ਕਿ ਦੋ ਮਹੀਨਿਆਂ ਚ 35 ਪ੍ਰਵਾਸੀ ਪਾਕਿਸਤਾਨੀਆਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਗਈ ਹੈ। ਉਨ੍ਹਾਂ ਨੇ ਇਸ ਨੂੰ ਇੱਕ ਵਧੀਆ ਤਜਰਬਾ ਦੱਸਿਆ ਕਿਉਂਕਿ ਇਹ ਲੋਕ ਪਾਕਿਸਤਾਨ ਤੋਂ ਪ੍ਰਵਾਸ ਕੀਤੇ ਜਾਣ ਬਾਅਦ ਕਈ ਸਾਲਾਂ ਤੋਂ ਇਥੇ ਅਧੂਰੀ ਪਛਾਣ ਦੇ ਨਾਲ ਇਥੇ ਰਹਿੰਦੇ ਸਨ। ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਅਤੇ ਯੋਜਨਾਵਾਂ ਦਾ ਲਾਭ ਲੈਣ ਚ ਵੀ ਮੁਸ਼ਕਲਾਂ ਆਉਂਦੀਆਂ ਸਨ।

 

ਉਨ੍ਹਾਂ ਕਿਹਾ ਕਿ ਇਸ ਸਮੇਂ 28 ਹੋਰ ਨਾਗਰਿਕਤਾ ਦੀਆਂ ਅਰਜ਼ੀਆਂ ਪ੍ਰਕਿਰਿਆ ਵਿੱਚ ਹਨ ਤੇ 63 ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਕਿਰਿਆ ਤੋਂ ਜਲਦੀ ਸਾਰਿਆਂ ਨੂੰ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

 

ਯਾਦਵ ਨੇ ਕਿਹਾ ਕਿ ਜੈਪੁਰ ਆਨਲਾਈਨ ਪ੍ਰਕਿਰਿਆ ਰਾਹੀਂ ਪਾਕਿਸਤਾਨੀ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਸਰਟੀਫਿਕੇਟ ਜਾਰੀ ਕਰਨ ਚ ਮੋਹਰੀ ਹੈ। ਸੂਬੇ ਚ ਜੈਪੁਰ ਤੋਂ ਇਲਾਵਾ, ਸਿਰਫ ਜੋਧਪੁਰ ਅਤੇ ਜੈਸਲਮੇਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਪੂਰੀ ਪੜਤਾਲ ਤੋਂ ਬਾਅਦ ਪਾਕਿਸਤਾਨੀ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਸਰਟੀਫਿਕੇਟ ਜਾਰੀ ਕਰਨ ਦਾ ਅਧਿਕਾਰ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:21 Pakistani displaced got citizenship of India