ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੀਲਮਪੁਰ ਹਿੰਸਾ: 12 ਪੁਲਿਸ ਮੁਲਾਜ਼ਮਾਂ ਸਮੇਤ 21 ਲੋਕ ਜ਼ਖਮੀ

ਨਾਗਰਿਕਤਾ (ਸੋਧ) ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ 'ਚ ਮੰਗਲਵਾਰ ਨੂੰ ਕਈ ਮੋਟਰਸਾਈਕਲਾਂ ਸਾੜ ਦਿੱਤੀਆਂ। ਪੁਲਿਸ ਮੁਲਾਜ਼ਮਾਂ 'ਤੇ ਪੱਥਰਬਾਜ਼ੀ ਕੀਤੀ ਅਤੇ ਬੱਸਾਂ ਤੇ ਇੱਕ ਪੁਲਿਸ ਚੌਕੀ ਨੂੰ ਨੁਕਸਾਨ ਪਹੁੰਚਾਇਆ। ਹਾਲਾਂਕਿ ਪੁਲਿਸ ਨੇ ਦੱਸਿਆ ਕਿ ਸਥਿਤੀ ਕਾਬੂ 'ਚ ਹੈ।
 

ਦਿੱਲੀ ਪੁਲਿਸ ਨੇ ਕਿਹਾ ਕਿ ਸੀਲਮਪੁਰ ਅਤੇ ਜਾਫਰਾਬਾਦ ਥਾਣਿਆਂ 'ਚ ਦੋ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। 12 ਪੁਲਿਸ ਮੁਲਾਜ਼ਮਾਂ, 6 ਆਮ ਲੋਕਾਂ ਸਮੇਤ 21 ਲੋਕ ਜ਼ਖਮੀ ਹੋਏ ਹਨ। 5 ਲੋਕ ਹਿਰਾਸਤ 'ਚ ਲਏ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਾਰੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।


 

ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਕਰਨ ਲਈ ਅੱਜ ਲਗਭਗ 2000 ਲੋਕ ਇਕੱਤਰ ਹੋਏ ਸਨ। ਭੀੜ ਨੇ ਸੀਲਮਪੁਰ ਟੀ ਪੁਆਇੰਟ ਤੋਂ ਜਾਫਰਾਬਾਦ ਟੀ ਪੁਆਇੰਟ ਵਿਚਕਾਰ ਪੱਥਰਬਾਜ਼ੀ ਕੀਤੀ। ਹੰਗਾਮੇ ਤੋਂ ਬਾਅਦ ਵੈਲਕਮ, ਜਾਫਰਾਬਾਦ, ਮੌਜਪੁਰ-ਬਾਬਰਪੁਲ ਮੈਟਰੋ ਸਟੇਸ਼ਨਾਂ ਦੇ ਦਰਵਾਜੇ ਬੰਦ ਕਰ ਦਿੱਤੇ ਗਏ ਸਨ। ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਉਣ ਲਈ ਹੰਝੂ ਗੈਸ ਦੇ ਗੋਲੇ ਵੀ ਛੱਡੇ ਸਨ। ਰੈਲੀ 'ਚ ਸ਼ਾਮਿਲ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਪ੍ਰਦਰਸ਼ਨ ਜਾਮੀਆ ਮਿੱਲਿਆ ਇਸਲਾਮੀਆ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਪੁਲਿਸ ਦੀ ਕਾਰਵਾਈ ਅਤੇ ਦੇਸ਼ 'ਚ ਐਨਆਰਸੀ ਲਾਗੂ ਕਰਨ ਵਿਰੁੱਧ ਹੈ।


 

ਜ਼ਿਕਰਯੋਗ ਹੈ ਕਿ ਨਾਗਰਿਕਤਾ ਕਾਨੂੰਨ ਵਿਰੁੱਧ ਜਾਮੀਆ ਯੂਨੀਵਰਸਿਟੀ ’ਚ ਹੋ ਰਹੇ ਪ੍ਰਦਰਸ਼ਨਾਂ ਦੌਰਾਨ ਐਤਵਾਰ ਨੂੰ ਇਸ ਨੇ ਤਦ ਹਿੰਸਾ ਦਾ ਰੂਪ ਅਖ਼ਤਿਆਰ ਕਰ ਲਿਆ, ਜਦੋਂ ਪੁਲਿਸ ਨੇ ਯੂਨੀਵਰਸਿਟੀ ਕੈਂਪਸ ਵਿੱਚ ਦਾਖਾ਼ਲ ਹੋ ਕੇ ਤਾਕਤ ਦੀ ਵਰਤੋਂ ਕੀਤੀ। ਐਤਵਾਰ ਨੂੰ ਇਸ ਕਾਨੂੰਨ ਵਿਰੁੱਧ ਨਿਊ ਫ਼ਰੈਂਡਜ਼ ਕਾਲੋਨੀ ’ਚ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿੱਚ ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਚਾਰ ਸਰਕਾਰੀ ਬੱਸਾਂ ਤੇ ਪੁਲਿਸ ਦੇ ਦੋ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਪੂਰੀ ਘਟਨਾ ਵਿੱਚ ਵਿਦਿਆਰਥੀ, ਪੁਲਿਸ ਤੇ ਅੱਗ ਬੁਝਾਉਣ ਵਾਲੇ ਇੱਕ ਮੁਲਾਜ਼ਮ ਸਣੇ ਲਗਭਗ 60 ਵਿਅਕਤੀ ਜ਼ਖ਼ਮੀ ਹੋ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:21 people wounded in violence over citizenship law in Delhi Seelampur violent clashes