ਅਗਲੀ ਕਹਾਣੀ

22 ਵੱਖਵਾਦੀਆਂ ਦੀ ਸੁਰੱਖਿਆ ਵਾਪਸ, 389 ਵਾਹਨ ਤੇ 2768 ਮੁਲਾਜ਼ਮ ਪਰਤੇ

ਜੰਮੂ–ਕਸ਼ਮੀਰ ਚ 919 ਬੇਲੋੜੀਂਦੇ ਲੋਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਗਤੀਵਿਧੀਆਂ ਚ ਸ਼ਾਮਲ ਲੋਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਗਈ ਹੈ।

 

ਆਗੂਆਂ ਅਤੇ ਹੋਰਨਾਂ ਲੋਕਾਂ ਤੋਂ ਸੁਰੱਖਿਆ ਵਾਪਸ ਲੈਣ ਮਗਰੋਂ 2,768 ਪੁਲਿਸ ਮੁਲਾਜ਼ਮਾਂ ਅਤੇ ਇਨ੍ਹਾਂ ਦੀ ਸੁਰੱਖਿਆ ਚ ਤਾਇਨਾਤ 389 ਵਾਹਨ ਸੂਬਾ ਸਰਕਾਰ ਨੂੰ ਵਾਪਸ ਹੋਏ ਹਨ। ਗ੍ਰਹਿ ਮੰਤਰਾਲਾ ਨੇ ਦਸਿਆ ਕਿ 22 ਵੱਖਵਾਦੀ ਆਗੂਆਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ।

 

ਗ੍ਰਹਿ ਮੰਤਰਾਲਾ ਨੇ ਆਪਣੀ ਸਮੀਖਿਆ ਚ ਜਾਂਚਿਆਂ ਕਿ ਸੂਬੇ ਚ ਕਈ ਬੇਲੋੜੀਂਦੇ ਲੋਕਾਂ ਨੂੰ ਵੀ ਸੁਰੱਖਿਆ ਮਿਲੀ ਹੋਈ ਹੈ ਜਿਸ ਦੇ ਕਾਰਨ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਸੰਸਾਧਨਾਂ ਦੀ ਘਾਟ ਹੈ। ਇਸ ਤੋਂ ਬਾਅਦ ਜੰਮੂ–ਕਸ਼ਮੀਰ ਨੇ ਇਨ੍ਹਾਂ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:22 security forces returned 2768 police personnel remained free