ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੂਰੋਪੀਅਨ ਦੇਸ਼ਾਂ ਦੇ 28 MPs ਮੰਗਲਵਾਰ ਨੂੰ ਜਾਣਗੇ ਕਸ਼ਮੀਰ, PM ਮੋਦੀ ਨੂੰ ਮਿਲੇ

ਯੂਰੋਪੀਅਨ ਦੇਸ਼ਾਂ ਦੇ 28 MPs ਮੰਗਲਵਾਰ ਨੂੰ ਜਾਣਗੇ ਕਸ਼ਮੀਰ, PM ਮੋਦੀ ਨੂੰ ਮਿਲੇ

ਯੂਰੋਪੀਅਨ ਸੰਸਦ ਮੈਂਬਰਾਂ (MPs) ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ। ਏਐੱਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਅਜੀਤ ਡੋਵਾਲ ਨਾਲ ਇਸ ਮੁਲਾਕਾਤ ’ਚ ਯੂਰੋਪੀਅਨ ਸੰਸਦ ਮੈਂਬਰਾਂ ਨੇ ਕਸ਼ਮੀਰ ਮੁੱਦੇ ਤੇ ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਬਣੇ ਉੱਥੋਂ ਦੇ ਹਾਲਾਤ ਬਾਰੇ ਵਿਚਾਰ–ਵਟਾਂਦਰਾ ਕੀਤਾ।

 

 

ਹੁਣ ਭਲਕੇ ਮੰਗਲਵਾਰ ਨੂੰ ਯੂਰੋਪੀਅਨ ਸੰਸਦ ਮੈਂਬਰਾਂ ਦਾ 28 ਮੈਂਬਰੀ ਵਫ਼ਦ ਜੰਮੂ–ਕਸ਼ਮੀਰ ਦਾ ਦੌਰਾ ਕਰਨ ਜਾ ਰਿਹਾ ਹੈ। ਬੀਤੀ ਪੰਜ ਅਗਸਤ ਨੂੰ ਜੰਮੂ ਕਸ਼ਮੀਰ ’ਚੋਂ ਧਾਰਾ–370 ਖ਼ਤਮ ਕੀਤੇ ਜਾਣ ਤੋਂ ਬਾਅਦ ਕਿਸੇ ਵਿਦੇਸ਼ੀ ਵਫ਼ਦ ਦਾ ਇਹ ਪਹਿਲਾ ਕਸ਼ਮੀਰ ਦੌਰਾ ਹੋਵੇਗਾ।

 

 

ਹਾਲੇ ਤੱਕ ਭਾਰਤ ਵੱਲੋਂ ਕਿਸੇ ਵੀ ਵਿਦੇਸ਼ੀ ਵਫ਼ਦ ਨੂੰ ਜੰਮੂ–ਕਸ਼ਮੀਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਨ੍ਹਾਂ ਸੰਸਦ ਮੈਂਬਰਾਂ ਨੂੰ ਦਰਅਸਲ ਭਾਰਤ ਦੇ ਰਾਸ਼ਟਰੀ ਸਲਾਹਕਾਰ ਅਜੀਤ ਡੋਵਾਲ ਨੇ ਹੀ ਸੱਦਿਆ ਸੀ।

 

 

ਇਹ ਸਾਰਾ ਦੌਰਾ ਇੱਕ ਯੂਰੋਪੀਅਨ NGO ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਜ਼ਿਆਦਾਤਰ ਇਤਾਲਵੀ ਮੈਂਬਰ ਹਨ। ਚੇਤੇ ਰਹੇ ਕਿ ਭਾਰਤ ਸਰਕਾਰ ਵੱਲੋਂ ਜੰਮੂ–ਕਸ਼ਮੀਰ ’ਚ 5 ਅਗਸਤ ਨੂੰ ਧਾਰਾ–370 ਦਾ ਖ਼ਾਤਮਾ ਕਰਨ ਤੋਂ ਬਾਅਦ ਉੱਥੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾ ਦਿੱਤੀਆਂ ਗਈਆਂ ਸਨ।

 

 

ਫ਼ੋਨ ਤੇ ਇੰਟਰਨੈੱਟ ਕੁਨੇਕਸ਼ਨ ਬੰਦ ਕਰ ਦਿੱਤੇ ਗਏ ਸਨ। ਹਜ਼ਾਰਾਂ ਦੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ। ਪਰ ਹੁਣ ਹਾਲਾਤ ਸੁਖਾਵੇਂ ਵੇਖ ਕੇ ਫ਼ੋਨ ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਹੁਣ ਕਸ਼ਮੀਰ ਵਾਦੀ ਵਿੱਚ ਲੋਕਾਂ ਦਾ ਜੀਵਨ ਪੁਰਾਣੀ ਲੀਹ ’ਤੇ ਪਰਤਣ ਲੱਗ ਪਿਆ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:28 MPs from European Countries to go Kashmir on Tuesday met today PM Modi