ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਤੇ ਸ਼ੋਪੀਆਂ ਨੂੰ ਛੱਡ ਕੇ ਕਸ਼ਮੀਰ ਘਾਟੀ 'ਚ 2G ਇੰਟਰਨੈਟ ਸੇਵਾ ਸ਼ੁਰੂ

ਕਸ਼ਮੀਰ 'ਚ 2ਜੀ ਇੰਟਰਨੈਟ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। 6 ਦਿਨ ਬਾਅਦ ਸੋਮਵਾਰ ਅੱਧੀ ਰਾਤ ਤੋਂ ਇਹ ਸੇਵਾ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਹਿਜ਼ਬੁਲ ਅੱਤਵਾਦੀ ਰਿਆਜ਼ ਨਾਇਕੂ ਦੇ ਮਾਰੇ ਜਾਣ ਤੋਂ ਬਾਅਦ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ। ਹਾਲਾਂਕਿ ਪੁਲਵਾਮਾ ਤੇ ਸ਼ੋਪੀਆਂ ਇਨ੍ਹਾਂ ਦੋਵੇਂ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾ ਹਾਲੇ ਵੀ ਬੰਦ ਰਹੇਗੀ।
 

ਦਰਅਸਲ, ਜੰਮੂ-ਕਸ਼ਮੀਰ ਸਰਕਾਰ ਨੇ ਬੀਤੇ ਦਿਨ ਆਪਣੇ ਆਦੇਸ਼ 'ਚ ਕਿਹਾ ਸੀ ਕਿ ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ ਨੂੰ ਛੱਡ ਕੇ ਕਸ਼ਮੀਰ ਘਾਟੀ ਵਿੱਚ ਮੋਬਾਈਲ ਡਾਟਾ ਸੇਵਾਵਾਂ ਤੁਰੰਤ ਮੁਹੱਈਆ ਕਰਵਾਈਆਂ ਜਾਣਗੀਆਂ। ਹਾਲਾਂਕਿ, ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇੰਟਰਨੈਟ ਦੀ ਸਪੀਡ ਸਿਰਫ਼ 2ਜੀ ਤਕ ਸੀਮਿਤ ਹੋਵੇਗੀ। ਇਹ ਆਦੇਸ਼ ਅੱਜ 12 ਮਈ ਤੋਂ ਲਾਗੂ ਹੋ ਗਏ ਹਨ।
 

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਹਿਜ਼ਬੁਲ ਕਮਾਂਡਰ ਰਿਆਜ਼ ਨਾਇਕੂ ਨੂੰ ਮਾਰ ਦਿੱਤਾ ਸੀ। ਸੁਰੱਖਿਆ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਮੁਹਿੰਮ ਵਿੱਚ ਇਹ ਮੁਕਾਬਲਾ ਹੋਇਆ ਸੀ। ਇਸ ਦੌਰਾਨ ਅਫ਼ਵਾਹਾਂ ਫ਼ੈਲਣ ਤੋਂ ਰੋਕਣ ਅਤੇ ਇਲਾਕੇ 'ਚ ਸ਼ਾਂਤੀ ਵਿਵਸਥਾ ਕਾਇਮ ਰੱਖਣ ਲਈ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ, ਜਿਸ ਨੂੰ ਹੁਣ ਹਾਲਾਤ ਠੀਕ 'ਤੇ ਬਹਾਲ ਕਰ ਦਿੱਤਾ ਗਿਆ ਹੈ।
 

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚ 4ਜੀ ਇੰਟਰਨੈੱਟ ਮੁਹੱਈਆ ਕਰਾਉਣ ਦੀ ਮੰਗ 'ਤੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਉਣ ਤੋਂ ਪਹਿਲਾਂ ਦੇਸ਼ ਦੀ ਸਰਵਉੱਚ ਅਦਾਲਤ ਨੇ ਜੰਮੂ-ਕਸ਼ਮੀਰ ਵਿੱਚ 4ਜੀ ਇੰਟਰਨੈੱਟ ਸੇਵਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇੱਕ ਕਮੇਟੀ ਬਣਾਉਣ ਦਾ ਨਿਰਦੇਸ਼ ਦਿੱਤਾ, ਜਿਸ ਵਿੱਚ ਗ੍ਰਹਿ ਮੰਤਰਾਲੇ, ਸੰਚਾਰ ਵਿਭਾਗ ਅਤੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਸ਼ਾਮਲ ਹੋਣਗੇ, ਜਿਨ੍ਹਾਂ ਦਾ ਕੰਮ ਵਾਦੀ 'ਚ ਹਾਲਾਤਂ ਦੇ ਹਿਸਾਬ ਨਾਲ ਤੈਅ ਕਰਨਾ ਹੋਵੇਗਾ ਕਿ 4ਜੀ ਸੇਵਾ ਚਾਲੂ ਹੋਵੇ ਜਾਂ ਨਹੀਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2G internet service started in Kashmir valley except Pulwama and Shopian