ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ ਤਿੰਨ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ ਤਿੰਨ ਜਵਾਨ ਮਾਰੇ ਗਏ ਹਨ, ਜਦਕਿ ਸੱਤ ਜਵਾਨ ਜ਼ਖ਼ਮੀ ਦੱਸੇ ਜਾ ਰਹੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਜ਼ਿਲ੍ਹੇ ਦੇ ਕ੍ਰਾਲਗੁੰਦ ਇਲਾਕੇ ਦੇ ਵੰਗਾਮ-ਕਾਜਿਆਬਾਦ ਵਿਖੇ ਸੀਆਰਪੀਐਫ ਦੀ ਇੱਕ ਨਾਕਾ ਪਾਰਟੀ ‘ਤੇ ਗੋਲੀਆਂ ਚਲਾਈਆਂ।
ਅਧਿਕਾਰੀਆਂ ਦੇ ਅਨੁਸਾਰ ਇਸ ਹਮਲੇ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਲਾਕੇ ਨੂੰ ਘੇਰਾ ਪਾ ਲਿਆ ਗਿਆ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਵਾਧੂ ਸੁਰੱਖਿਆ ਕਰਮਚਾਰੀ ਭੇਜੇ ਗਏ ਹਨ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
3 CRPF personnel have lost their lives, 7 injured in terrorist attack in Handwara(J&K), CRPF officials tell ANI https://t.co/tG0NbdOgTG
— ANI (@ANI) May 4, 2020
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਉੱਤਰੀ ਕਸ਼ਮੀਰ ਦੇ ਹੰਦਵਾੜਾ ਖੇਤਰ ਵਿੱਚ ਇਕ ਪਿੰਡ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇਕ ਕਰਨਲ ਅਤੇ ਇਕ ਮੇਜਰ ਸਣੇ ਪੰਜ ਸੁਰੱਖਿਆ ਕਰਮਚਾਰੀ ਸ਼ਹੀਦ ਹੋਏ ਸਨ ਅਤੇ ਦੋ ਅੱਤਵਾਦੀ ਮਾਰੇ ਗਏ ਸਨ।
ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਸ਼ਹੀਦ ਸੁਰੱਖਿਆ ਕਰਮਚਾਰੀਆਂ ਵਿੱਚ ਸੈਨਾ ਅਧਿਕਾਰੀ ਕਰਨਲ ਆਸ਼ੂਤੋਸ਼ ਸ਼ਰਮਾ ਅਤੇ ਮੇਜਰ ਅਨੁਜ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸ਼ਕੀਲ ਕਾਜ਼ੀ ਵੀ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਚੰਦਮੁੱਲਾ ਇਲਾਕੇ ਵਿੱਚ ਇੱਕ ਘਰ ਵਿੱਚ ਛੁੱਪੇ ਅੱਤਵਾਦੀਆਂ ਨੇ ਕੁਝ ਨਾਗਰਿਕਾਂ ਨੂੰ ਬੰਧਕ ਬਣਾ ਲਿਆ ਸੀ ਅਤੇ ਕਰਨਲ ਸ਼ਰਮਾ ਨਾਗਰਿਕਾਂ ਨੂੰ ਆਜ਼ਾਦ ਕਰਵਾਉਣ ਲਈ ਟੀਮ ਦੀ ਅਗਵਾਈ ਕਰ ਰਹੇ ਸਨ। ਤੁਹਾਨੂੰ ਦੱਸ ਦਈਏ ਕਿ ਸ਼ਨਿੱਚਰਵਾਰ ਨੂੰ ਸੈਨਾ ਦੇ ਸੂਤਰਾਂ ਨੇ ਇਨ੍ਹਾਂ ਪੰਜ ਜਵਾਨਾਂ ਦੇ ਲਾਪਤਾ ਹੋਣ ਦੀ ਖ਼ਬਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
.....